27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿੰਡ ਸੂਜਾਪੁਰ ਵਿਖੇ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-01-2026
ਚੌਂਕੀਮਾਨ, 31 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸੂਜਾਪੁਰ ਵਿਖੇ ਗ੍ਰਾਮ ਪੰਚਾਇਤ, ਐੱਨ.ਆਰ.ਆਈਜ, ਸਪੋਟਰਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਹੋਈ ਜਿੱਤ ਦੀ ਖੁਸ਼ੀ ਵਿਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਰਾਵਿੰਦਰ ਸਿੰਘ ਮੈਨੇਜਰ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸਮੁੱਚੀ ਸਿੱਖ ਸੰਗਤ ਵਲੋਂ ਗੁਰੂ ਸਾਹਿਬਾਨਾਂ ਦਾ ਸ਼ੁਕਾਰਨਾ ਕੀਤਾ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਬੀਬੀ ਅਮਨਦੀਪ ਕੌਰ ਪਤਨੀ ਰਛਪਾਲ ਸਿੰਘ ਰੂਮੀ ਅਤੇ ਜ਼ੋਨ ਰੂਮੀ ਤੋਂ ਬਲਾਕ ਸੰਮਤੀ ਮੈਂਬਰ ਬਣੇ ਬੀਬੀ ਕਮਲਜੀਤ ਕੌਰ ਪਤਨੀ ਸੁਖਦੇਵ ਸਿੰਘ ਰੂਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਇਯਾਲੀ ਨੇ ਪਿੰਡ ਸੂਜਾਪੁਰ ਦੇ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਰੂਮੀ ਤੇ ਬਲਾਕ ਸੰਮਤੀ ਮੈਂਬਰ ਕਮਲਜੀਤ ਕੌਰ ਰੂਮੀ ਨੇ ਵੀ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਹੋਈ | ਇਸ ਮੌਕੇ ਸਰਪੰਚ ਬੀਬੀ ਸਿਮਰਜੀਤ ਕੌਰ ਸੂਜਾਪੁਰ, ਲਵਜੋਤ ਸਿੰਘ ਸਨੀ, ਮਾ: ਸੰਦੀਪ ਸਿੰਘ, ਪ੍ਰਧਾਨ ਹਾਕਮ ਸਿੰਘ, ਪ੍ਰਧਾਨ ਅਮਰਜੀਤ ਸਿੰਘ ਤੇ ਰਵਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਬੀਬੀ ਸਿਮਰਜੀਤ ਕੌਰ ਸੂਜਾਪੁਰ ਤੇ ਉਨ੍ਹਾਂ ਦੇ ਪਤੀ ਲਵਜੋਤ ਸਿੰਘ ਸਨੀ ਨੇ ਆਪਣੇ ਤਾਏ ਸਵ: ਬਲਵਿੰਦਰ ਸਿੰਘ ਦੀ ਯਾਦ ਵਿਚ ਖੇਡ ਗਰਾਊਾਡ ਬਣਾਉਣ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਰਪੰਚ ਬੀਬੀ ਸਿਮਰਜੀਤ ਕੌਰ ਸੂਜਾਪੁਰ ਨੇ ਵਿਧਾਇਕ ਇਯਾਲੀ ਨੂੰ ਪਿੰਡ ਵਿਚ ਖੇਡ ਗਰਾਊਾਡ ਤੇ ਪਿੰਡ ਵਿਚ ਸੀਵਰੇਜ ਪਾਉਣ ਲਈ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਸੁਖਦੇਵ ਸਿਘ, ਬੂਟਾ ਸਿੰਘ, ਸੁਖਵਿੰਦਰ ਸਿੰਘ, ਜਗਦੀਸ ਸਿੰਘ, ਪ੍ਰਧਾਨ ਸੁਖਜਿੰਦਰ ਸਿੰਘ, ਪ੍ਰਧਾਨ ਬਖਤੌਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਟਹਿਲ ਸਿੰਘ, ਨੰਬਰਦਾਰ ਕਿ੍ਪਾਲ ਸਿੰਘ, ਸਰਪੰਚ ਨਿਰਮਲ ਸਿੰਘ, ਨਰਿੰਦਰ ਸਿੰਘ, ਪੰਚ ਮਨਪ੍ਰੀਤ ਸਿੰਘ, ਪਰਮਜੀਤ ਕੌਰ, ਅਮਨਦੀਪ ਕੌਰ, ਮਹਿੰਦਰ ਕੌਰ, ਕਮਲਜੀਤ ਕੌਰ (ਸਾਰੇ ਪੰਚ), ਸਾਬਕਾ ਸਰਪੰਚ ਹਾਕਮ ਸਿੰਘ, ਬਾਬਾ ਰਣਜੋਧ ਭਾਰਤੀ, ਖਜਾਨਚੀ ਕੁਲਜੀਤ ਸਿਮਘ, ਗੁਰਦੀਪ ਸਿੰਘ, ਸਿਕੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਮਹਾਰਾਜਾ ਦਲੀਪ ਸਿੰਘ ਦੇ ਇਤਿਹਾਸ ਨਾਲ ਸੰਬੰਧਿਤ ਵਿਸ਼ੇਸ਼ ਰਿਪੋਰਟ' ਅਗਲੀ ਖ਼ਬਰ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਵਿਰੁੱਧ ਭਗਵੰਤ ਮਾਨ ਦਾ ਪੁਤਲਾ ਫੂਕਿਆ <br/>
Ad Position 24