27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੰਮਤੀ ਚੋਣਾਂ ਵਾਲੇ ਉਮੀਦਵਾਰਾਂ ਨੂੰ ਪਾਰਟੀ 'ਚ ਬਣਦਾ ਸਤਿਕਾਰ ਦਿੱਤਾ ਜਾਵੇਗਾ-ਮਦਨੀਪੁਰ/ਘਲੋਟੀ

Ad Position 21
No active advertisement
ਅਜੀਤ ਡੈਸਕ 01-01-2026
ਰਾੜਾ ਸਾਹਿਬ, 31 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਜੱਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਅਤੇ ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਪਾਰਟੀ ਦਾ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਦਿਨੋਂ ਦਿਨ ਪਾਰਟੀ ਪ੍ਰੋਗਰਾਮ ਨਾਲ ਜੁੜ ਰਹੇ ਹਨ ਅਤੇ ਆਗਾਮੀ ਸੂਬਾਈ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹਨ | ਇਸ ਸਮੇਂ ਉਨ੍ਹਾਂ ਪਿੰਡ ਘਲੋਟੀ ਵਿਖੇ ਬੀਬੀ ਗੁਰਪ੍ਰੀਤ ਕੌਰ ਜਿਨ੍ਹਾਂ ਘਲੋਟੀ ਜੋਨ ਤੋਂ ਬਲਾਕ ਸੰਮਤੀ ਦੀ ਚੋਣ ਲੜੀ ਸੀ, ਨਾਲ ਮੁਲਾਕਾਤ ਵੀ ਕੀਤੀ | ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਘਲੋਟੀ, ਪ੍ਰਧਾਨ ਇੰਦਰਜੀਤ ਸਿੰਘ ਘਲੋਟੀ, ਹਰਪ੍ਰੀਤ ਸਿੰਘ, ਸੁਖਦੀਪ ਸਿੰਘ ਸੀਪਾ, ਗੁਰਪ੍ਰੀਤ ਸਿੰਘ ਚੀਨੂ, ਸਮਸ਼ੇਰ ਸਿੰਘ ਘੋਲਾ, ਸੰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਮਨਰੇਗਾ ਨੂੰ ਖ਼ਤਮ ਕਰ ਕੇ ਪਿੰਡਾਂ ਦੇ ਵੱਡੇ ਵਿਕਾਸ ਕਾਰਜ ਰੋਕਣਾ ਚਾਹੁੰਦੀ ਹੈ-ਬੜੂੰਦੀ ਅਗਲੀ ਖ਼ਬਰ ਸਿਵਲ ਹਸਪਤਾਲ ਦੀ 2025 ਵਿਚ ਸ਼ਾਨਦਾਰ ਕਾਰਗੁਜ਼ਾਰੀ, ਐਸ. ਐਮ. ਓ. ਡਾ. ਭਸੀਨ ਦੀ ਅਗਵਾਈ ਹੇਠ ਦੂਰਬੀਨ ਆਪੇ੍ਰਸ਼ਨਾਂ ਸਮੇ...
Ad Position 24