27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 02-01-2026
ਜਗਰਾਉਂ, 1 ਜਨਵਰੀ (ਗੁਰਦੀਪ ਸਿੰਘ ਮਲਕ)-ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਅੱਜ 'ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ' ਦੇ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦਾ ਵਿਰੋਧ ਕਰਦਿਆਂ ਨਾਨਕ ਨਗਰੀ, ਰਾਣੀ ਵਾਲਾ ਖੂਹ ਅਤੇ ਡਾਂਗੀਆਂ ਆਦਿ ਥਾਵਾਂ 'ਤੇ ਮੀਟਿੰਗਾਂ ਕਰਨ ਤੋਂ ਬਾਅਦ ਰਾਣੀ ਵਾਲਾ ਖੂਹ ਜਗਰਾਉਂ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮੰਗ ਕੀਤੀ ਕਿ ਭੂਮੀਹੀਣ, ਅੱਤ ਪੱਛੜੇ ਅਤੇ ਹਾਸ਼ੀਏ 'ਤੇ ਧੱਕੇ ਗਰੀਬ ਦਲਿਤ ਸਮਾਜ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਗਿ੍ਫ਼ਤਾਰ ਕੀਤੇ ਗਏ ਮੁਕੇਸ਼ ਮਲੌਦ ਨੂੰ ਤਰੁੰਤ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ, ਇਲਾਕਾ ਜਗਰਾਉਂ ਦੇ ਪ੍ਰਧਾਨ ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ ਮੁਕੇਸ਼ ਮਲੌਦ ਦੀ ਗਿ੍ਫਤਾਰੀ ਉਦੋਂ ਕੀਤੀ ਜਾ ਰਹੀ ਹੈ ਜਦੋਂ ਮਜ਼ਦੂਰ ਵਿਰੋਧੀ 'ਜੀ ਰਾਮ ਜੀ' ਐਕਟ, ਬਿਜਲੀ ਸੋਧ ਬਿੱਲ 2025 ਅਤੇ ਕੁਦਰਤ ਤੇ ਕਿਸਾਨ ਵਿਰੋਧੀ ਬੀਜ ਬਿੱਲ ਰੱਦ ਕਰਵਾਉਣ ਲਈ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਇਕ ਪਾਸੇ ਮਨਰੇਗਾ ਖ਼ਤਮ ਕਰਨ ਲਈ ਲਿਆਂਦੇ ਐਕਟ 'ਜੀ ਰਾਮ ਜੀ' ਖ਼ਿਲਾਫ਼ ਇਜਲਾਸ ਕਰਵਾ ਰਿਹਾ ਹੈ ਪਰ ਦੂਜੇ ਪਾਸੇ 'ਜੀ ਰਾਮ ਜੀ' ਐਕਟ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਆਗੂਆਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਇਕੱਤਰਤਾ ਵਿਚ ਹਾਜ਼ਰ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ, ਨਛੱਤਰ ਸਿੰਘ, ਤਰਸੇਮ ਸਿੰਘ, ਬੂੜਾ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਪਿ੍ਤਪਾਲ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਬਲਦੇਵ ਕੌਰ, ਮਿੰਦੀ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ, ਜਸਮੇਲ ਕੌਰ ਰਮਨ ਕੌਰ, ਮਨਜੀਤ ਕੌਰ ਅਤੇ ਕੁਲਦੀਪ ਕੌਰ ਆਦਿ ਨੇ ਮੰਗ ਕੀਤੀ ਕਿ ਮੁਕੇਸ਼ ਮਲੌਦ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਲੇਮਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਚੋਣ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਗੋਂਦਵਾਲ ਤੋਂ ਜੇਤੂ ਉਮੀਦਵਾਰ ਦਾ ਸਨਮਾਨ ਸਮਾਰੋਹ
Ad Position 24