27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਸਲੇਮਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਚੋਣ

Ad Position 21
No active advertisement
ਅਜੀਤ ਡੈਸਕ 02-01-2026
ਸਿੱਧਵਾਂ ਬੇਟ, 1 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਅੱਜ ਲਾਗਲੇ ਪਿੰਡ ਸਲੇਮਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕ ਜ਼ਰੂਰੀ ਮੀਟਿੰਗ ਬਲਾਕ ਸਹਾਇਕ ਸਕੱਤਰ ਜਸਵਿੰਦਰ ਸਿੰਘ ਭੁਮਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ | ਜਿਸ ਵਿਚ ਮਨਜਿੰਦਰ ਸਿੰਘ ਨੂੰ ਸਲੇਮਪੁਰਾ ਪਿੰਡ ਇਕਾਈ ਦਾ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਜਗਦੀਸ਼ ਸਿੰਘ ਨੂੰ ਸਕੱਤਰ, ਜੀਤ ਸਿੰਘ ਨੂੰ ਸਹਾਇਕ ਸਕੱਤਰ ਅਤੇ ਬੇਅੰਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ | ਮੀਟਿੰਗ ਦੌਰਾਨ 16 ਜਨਵਰੀ ਨੂੰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਖਿਲਾਫ਼ ਸੂਬਾ ਸਰਕਾਰ ਦੀ ਅਰਥੀ ਵੀ ਫੂਕੀ ਗਈ | ਇਸ ਮੌਕੇ ਜਥੇਬੰਦੀ ਦੇ ਕਈ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 31ਵਾਂ ਅਲੌਕਿਕ ਪੈਦਲ ਨਗਰ ਕੀਰਤਨ ਪਿੰਡ ਮੋਹੀ ਤੋਂ ਅਗਲੇ ਪੜਾਅ ਲਈ ਰਵਾਨਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦਾ ਵਿਰੋਧ
Ad Position 24