27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੌਰਾਨ 'ਦਸਤਾਰ ਕੈਂਪ' ਭਲਕੇ

Ad Position 21
No active advertisement
ਅਜੀਤ ਡੈਸਕ 02-01-2026
ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਵਾਲੇ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ-ਤਲਵੰਡੀ/ਖੁਰਦ
ਰਾਏਕੋਟ, 1 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸਾਲਾਨਾ ਜੋੜ ਮੇਲਾ, ਜੋ ਕਿ 2 ਜਨਵਰੀ ਤੋਂ 4 ਜਨਵਰੀ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਤਹਿਤ 3 ਜਨਵਰੀ, ਦਿਨ ਸ਼ਨੀਵਾਰ ਨੂੰ ਇੰਟਰਨੈਸ਼ਨਲ ਸੰਸਥਾ 'ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ' ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਲੰਗਰ ਦਸਤਾਰਾਂ ਦੇ ਦਸਤਾਰ ਸਿਖਲਾਈ ਕੈਂਪ ਭਲਕੇ ਸਵੇਰੇ 10 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਬੱਚਿਆਂ ਤੇ ਨੌਜਵਾਨਾਂ ਨੂੰ ਹਰ ਪ੍ਰਕਾਰ ਦੀਆਂ ਦਸਤਾਰਾਂ ਦੀ ਸਿਖਲਾਈ ਪੰਜਾਬ ਤੇ ਇੰਟਰਨੈਸ਼ਲਨ ਦਸਤਾਰ ਕੋਚਾਂ ਵਲੋਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦਸਤਾਰ ਕੈਂਪ ਦੌਰਾਨ ਜੋ ਵੀ ਨੌਜਵਾਨ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ 'ਤੇ ਦਸਤਾਰ ਸਜਾਉਣ ਦਾ ਪ੍ਰਣ ਕਰੇਗਾ, ਉਨ੍ਹਾਂ ਨੂੰ ਸੰਸਥਾ ਵਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਜੋਆਣਾ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 31ਵਾਂ ਅਲੌਕਿਕ ਪੈਦਲ ਨਗਰ ਕੀਰਤਨ ਪਿੰਡ ਮੋਹੀ ਤੋਂ ਅਗਲੇ ਪੜਾਅ ਲਈ ਰਵਾਨਾ
Ad Position 24