ਜਗਰਾਉਂ, 1 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਜਨਗੜ੍ਹ ਸਾਹਿਬ ਜਗਰਾਉਂ ਵਿਖੇ ਸਮਾਗਮ ਕਰਵਾਇਆ | ਇਸ ਸਮਾਗਮ 'ਚ ਸਾਲ 2025 ਨੂੰ ਅਲਵਿਦਾ ਅਤੇ ਸਾਲ 2026 ਨੂੰ ਜੀ ਆਇਆਂ ਆਖਿਆ | ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਮਤਿ ਨਾਮ ਸੇਵਾ ਸੁਸਾਇਟੀ ਵਲੋਂ ਸਾਂਝੇ ਰੂਪ ਵਿਚ ਕੀਤਾ ਗਿਆ | ਸਮਾਗਮ 'ਚ ਭਾਈ ਮਲਕੀਤ ਸਿੰਘ ਫਗਵਾੜਾ, ਭਾਈ ਕੁਲਜੀਤ ਸਿੰਘ, ਭਾਈ ਹਰਨੇਕ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਗੁਰਮਤਿ ਨਾਮ ਸੇਵਾ ਸੁਸਾਇਟੀ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਜਿਉਂ ਹੀ ਰਾਤ ਦੇ 12 ਵਜੇ ਸੰਗਤਾਂ ਨੇ ਜੈਕਾਰਿਆਂ ਦੇ ਗੂੰਜ ਨਾਲ ਸਾਲ 2025 ਨੂੰ ਅਲਵਿਦਾ ਅਤੇ ਨਵੇਂ ਸਾਲ 2026 ਦਾ ਸਵਾਗਤ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ ਨੇ ਕਿਹਾ ਕਿ ਨਵੇਂ ਸਾਲ ਦੀ ਆਮਦ 'ਤੇ ਸਾਨੂੰ ਬੁਰਾਈਆਂ ਨੂੰ ਤੌਬਾ ਅਤੇ ਚੰਗਿਆਈ ਦੇ ਲੜ੍ਹ ਲੱਗਣਾ ਚਾਹੀਦਾ ਹੈ | ਇਸ ਮੌਕੇ ਰਜਿੰਦਰਪਾਲ ਸਿੰਘ ਮੱਕੜ, ਜਸਪਾਲ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ, ਜਤਿੰਦਰਪਾਲ ਸਿੰਘ, ਰਾਜਿੰਦਰ ਸਿੰਘ, ਜਗਦੀਪ ਸਿੰਘ, ਪ੍ਰਮਜੀਤ ਸਿੰਘ ਆੜ੍ਹਤੀ, ਚਰਨਜੀਤ ਸਿੰਘ ਚੀਨੂੰ, ਗੁਰਸ਼ਰਨ ਸਿੰਘ ਮਿਗਲਾਨੀ, ਇਕਬਾਲ ਸਿੰਘ ਛਾਬੜਾ ਆਦਿ ਵੀ ਹਾਜ਼ਰ ਸਨ |