ਸਿੱਧਵਾਂ ਬੇਟ, 1 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸੂਬੇ ਭਰ ਵਿਚ ਮਿੱਟੀ, ਪਾਣੀ ਅਤੇ ਹਵਾ ਨੂੰ ਸਾਫ਼-ਸੁਥਰਾ ਰੱੱਖਣ ਲਈ ਕੰਮ ਕਰ ਰਹੀ ਮਾਨਵ ਵਿਕਾਸ ਸੰਸਥਾ ਵਲੋਂ ਅੱਜ ਨਵੇਂ ਵਰ੍ਹੇ ਦੀ ਆਮਦ 'ਤੇ ਸਥਾਨਕ ਕਸਬੇ ਦੇ ਅਗਾਂਹਵਧੂ ਕਿਸਾਨ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੇ ਖੇਤੀਬਾੜੀ ਫਾਰਮ 'ਤੇ ਲੋਕ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਸੁਪਰਵਾਈਜ਼ਰ ਵਰਿੰਦਰ ਸਿੰਘ ਅਤੇ ਕਿਸਾਨ ਮਿੱਤਰ ਬਲਜਿੰਦਰ ਸਿੰਘ ਭੂੰਦੜੀ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਾਪੂਲਰ ਲਗਾਉਣ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਉਣ ਦੀ ਸਲਾਹ ਦਿੱਤੀ | ਇਸ ਮੌਕੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ, ਲਾਲ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਲੋਕ ਹਾਜ਼ਰ ਸਨ |