27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਬਸੈਮੀ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 02-01-2026
ਪ੍ਰਧਾਨ ਝੱਜ, ਬਸੈਮੀ ਸਮੇਤ ਸੇਵਾਦਰਾਂ ਵਲੋਂ ਸੰਗਤਾਂ ਨੂੰ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ
ਹੰਬੜਾਂ, 1 ਜਨਵਰੀ (ਮੇਜਰ ਹੰਬੜਾਂ)-ਪਿੰਡ ਬਸੈਮੀ ਦੇ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਗਮਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜੱਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਪਾਠੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮੇਂ ਗੁਰਦੁਆਰਾ ਸਾਹਿਬ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਝੱਜ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਸੰਗਤਾਂ ਨੂੰ ਲੋਕਲ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਵਲੋਂ ਦਿਖਾਏ ਸੱਚਾਈ ਦੇ ਮਾਰਗ 'ਤੇ ਚੱਲਦਿਆਂ ਆਪਸੀ ਭਾਈਚਾਰਕ ਨੂੰ ਮਜ਼ਬੂਤ ਰੱਖਣ ਦੇ ਨਾਲ ਲੰਗਰਾਂ ਦੀ ਸੇਵਾ 'ਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਸਮੇਂ ਸੇਵਾਦਾਰਾਂ ਵਲੋਂ ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਮਾਜ ਸੇਵੀ ਜਗਦੀਸ਼ ਸਿੰਘ ਕੈਨੇਡਾ, ਸੁਰਿੰਦਰ ਸਿੰਘ ਝੱਜ, ਗੁਰਮੁੱਖ ਸਿੰਘ ਭੱਟੀਆਂ, ਸਾਬਕਾ ਸਰਪੰਚ ਬਲਜਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਗੁਰਦੇਵ ਸਿੰਘ ਗੋਲੂ, ਨਿਰਜੀਤ ਸਿੰਘ ਧਾਲੀਵਾਲ, ਕਾਕਾ ਹਲਵਾਈ ਭੂੰਦੜੀ, ਜਤਿੰਦਰ ਸਿੰਘ ਜੋਨੀ, ਹਰੀ ਗੋਪਾਲ, ਅਰਜੁਨ ਸਿੰਘ, ਸੁਦੇਸ਼ ਸਮੇਤ ਪਿੰਡ ਵਾਸੀ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸੁਧਾਰ ਵਿਚ ਨਵੇਂ ਸਾਲ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਮਾਨਵ ਵਿਕਾਸ ਸੰਸਥਾ ਵਲੋਂ ਨਵੇਂ ਸਾਲ ਦੀ ਆਮਦ 'ਤੇ ਠੇਕੇਦਾਰ ਖੇਤੀਬਾੜੀ ਫਾਰਮ 'ਤੇ ਫ਼ਲਦਾਰ ਬੂਟੇ ਲਗਾਏ
Ad Position 24