17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

'ਆਪ' ਸਰਕਾਰ ਸ਼੍ਰੋਮਣੀ ਕਮੇਟੀ ਦੇ ਕੰਮਾਂ 'ਚ ਬੇਲੋੜੀ ਦਖ਼ਲਅੰਦਾਜ਼ੀ ਕਰਕੇ ਟਕਰਾਅ ਪੈਦਾ ਕਰ ਰਹੀ-ਧਾਮੀ

Ad Position 21
No active advertisement
ਅਜੀਤ ਡੈਸਕ 03-01-2026

ਕਿਹਾ, 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ 16 ਅਧਿਕਾਰੀ ਪਹਿਲਾਂ ਹੀ ਰੁਖ਼ਸਤ ਕੀਤੇ ਜਾ ਚੁੱਕੇ ਹਨ
ਰਾਏਕੋਟ, 2 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਰਨ ਪਾਉਣ ਦੀ ਯਾਦ 'ਚ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ 'ਤੇ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਧਾਰਮਿਕ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੀ ਹੈ | ਉਨ੍ਹਾਂ ਆਖਿਆ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਜੋ ਉਕਤ 16 ਅਧਿਕਾਰੀ ਸ਼ਾਮਿਲ ਸਨ, ਉਨ੍ਹਾਂ ਸਾਰਿਆਂ ਨੂੰ ਪਹਿਲਾਂ ਹੀ ਰੁਖ਼ਸਤ ਕਰ ਦਿੱਤਾ ਗਿਆ ਸੀ | ਉਨ੍ਹਾਂ ਆਖਿਆ ਕਿ ਰੁਖ਼ਸਤ ਕੀਤੇ ਕਿਸੇ ਵੀ ਅਧਿਕਾਰੀ ਨਾਲ ਉਨ੍ਹਾਂ ਦਾ ਜਾਤੀ ਜਾਂ ਜਮਾਤੀ ਤੌਰ 'ਤੇ ਕੋਈ ਮਤਭੇਦ ਨਹੀਂ ਹੈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਵਿਧਾਨਿਕ ਤੌਰ 'ਤੇ ਚੁਣੀ ਗਈ ਸੁਤੰਤਰ ਸੰਸਥਾ ਹੈ, ਜਿਸ ਦੇ ਆਪਣੇ ਅਧਿਕਾਰ ਹਨ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੁਣ ਤਾਂ ਪੱਤਰਕਾਰਾਂ ਖ਼ਿਲਾਫ਼ ਵੀ ਮੁਕੱਦਮੇ ਦਰਜ ਦੇ ਰਸਤੇ ਤੁਰੀ ਹੋਈ ਹੈ, ਜੋ ਵੀ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਬਲਕਿ ਸਰਕਾਰ ਧਾਰਮਿਕ ਮਾਮਲਿਆਂ ਪ੍ਰਤੀ ਲੋਕਾਂ ਨੂੰ ਭੜਕਾਉਣ ਲਈ ਅਜਿਹਾ ਕਰ ਰਹੀ ਹੈ | ਪਿਛਲੇ ਸਮੇਂ ਦੌਰਾਨ ਹੋਰਨਾਂ ਜਥੇਬੰਦੀਆਂ ਨੇ ਵੀ ਅਜਿਹਾ ਕਰਨ ਦਾ ਯਤਨ ਕੀਤਾ ਸੀ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਸਥਾਪਿਤ ਮੀਲ ਪੱਥਰਾਂ ਦੀ ਦੁਰਦਸ਼ਾ ਬਾਰੇ ਪੁੱਛੇ ਗਏ ਸਵਾਲ 'ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਾਰਗ ਦੇ ਇੰਨ੍ਹਾਂ ਮੀਲ ਪੱਥਰਾਂ ਬਾਰੇ ਉਨ੍ਹਾਂ ਕੋਲ ਇਹ ਮਾਮਲਾ ਪਹਿਲਾਂ ਵੀ ਆਇਆ ਸੀ, ਜਿਸ ਦੇ ਸਬੰਧ ਵਿਚ ਜਲਦ ਸ਼੍ਰੋਮਣੀ ਕਮੇਟੀ ਬੈਠ ਕੇ ਵਿਚਾਰਾਂ ਕਰੇਗੀ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਮੈਨੇਜਰ ਤਰਸੇਮ ਸਿੰਘ ਬਲਿਆਲ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਰਾਮਦੀਪ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਡੱਲਾ ਨੂੰ ਯੂਰੀਆ ਖਾਦ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਵਲੋਂ ਧਰਨਾ ਅਗਲੀ ਖ਼ਬਰ ਦੋਆਬਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24