17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-01-2026
ਜਗਰਾਉਂ, 2 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤੇ ਗਏ | ਨਗਰ ਕੀਰਤਨ 'ਚ ਬੈਂਡ ਬਾਜਿਆਂ ਦੀਆਂ ਟੀਮਾਂ ਵਲੋਂ ਕੱਢੀਆਂ ਜਾ ਰਹੀਆਂ ਧਾਰਮਿਕ ਧੁੰਨਾਂ ਨਾਲ ਫ਼ਿਜਾ ਅੰਦਰ ਰੂਹਾਨੀਅਤ, ਗੱਤਕਾ ਪਾਰਟੀਆਂ ਗੱਤਕੇ ਦੇ ਜੌਹਰ, ਸਕੂਲੀ ਬੱਚੇ ਵੱਖ-ਵੱਖ ਰੰਗਾਂ ਵਾਲੀਆਂ ਪਹਿਨੀਆਂ ਪੁਸ਼ਾਕਾਂ, ਪਾਲਕੀ ਸਾਹਿਬ ਦੇ ਪਿੱਛੇ ਬੀਬੀਆਂ ਵਲੋਂ ਸ਼ਬਦਾਂ ਦਾ ਗਾਇਣ ਅਤੇ ਨੌਜਵਾਨ ਬੱਚੇ ਅਤੇ ਬੱਚੀਆਂ ਵਲੋਂ ਪਾਲਕੀ ਸਾਹਿਬ ਦੇ ਅੱਗੇ ਝਾੜੂ ਲਾਉਣ ਦਾ ਦਿ੍ਸ਼ ਇਕ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਿਹਾ ਸੀ | ਜਿੰਨ੍ਹਾਂ ਮਾਰਗਾਂ ਤੋਂ ਦੀ ਇਹ ਨਗਰ ਕੀਰਤਨ ਗੁਜਰਿਆ, ਉਨ੍ਹਾਂ ਰਾਹਾਂ ਨੂੰ ਨਗਰ ਕੌਂਸਲ ਵਲੋਂ ਸਾਫ਼ ਕਰਕੇ ਪਾਣੀ ਦਾ ਛਿੜਕਾ ਕਰਕੇ ਆਪਣਾ ਬਣਦਾ ਫ਼ਰਜ ਬਾਖ਼ੂਬੀ ਨਾਲ ਨਿਭਾਇਆ | ਸੰਗਤਾਂ ਵਲੋਂ ਸਵਾਗਤੀ ਗੇਟ ਅਤੇ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਲਗਾਏ ਗਏ | ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਇਲਾਕੇ ਦੇ ਸਹਿਯੋਗ ਨਾਲ ਸੰਗਤਾਂ ਨੂੰ ਲੰਗਰ ਛਕਾਇਆ ਗਿਆ | ਨਗਰ ਕੀਰਤਨ ਦੌਰਾਨ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੀ ਅਗਵਾਈ 'ਚ ਪੁਲਿਸ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਅਗਵਾੜ ਲੋਪੋ, ਅਗਵਾੜ ਡਾਲਾ, ਹਵੇਲੀ ਸਾਇਦਾਂ, ਸੁਭਾਸ਼ ਗੇਟ, ਅਨਾਰਕਲੀ ਬਾਜ਼ਾਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਕਮਲ ਚੌਂਕ, ਨਗਰ ਕੌਂਸਲ ਰੋਡ, ਤਹਿਸੀਲ ਰੋਡ, ਲਿੰਕ ਰੋਡ, ਰੇਲਵੇ ਰੋਡ, ਕਾਲਜ਼ ਰੋਡ, ਕਮਲ ਚੌਂਕ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਅਤੇ ਪ੍ਰਬੰਧਕਾਂ ਨੇ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸੇਵਾਦਾਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਕੰਵਲਜੀਤ ਸਿੰਘ ਮੱਲ੍ਹਾ, ਡਾ: ਰਜਿੰਦਰ ਸ਼ਰਮਾ, ਸੁਖਵਿੰਦਰ ਸਿੰਘ ਸਿੱਧੂ, ਉੱਜ਼ਲ ਸਿੰਘ ਮੈਦ, ਦਵਿੰਦਰ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ ਹੈਪੀ, ਪ੍ਰਮਜੀਤ ਸਿੰਘ ਰਿੰਪੀ ਲੱਧੜ, ਨਛੱਤਰ ਸਿੰਘ ਦੌਧਰੀਆ, ਰਾਜੇਸ਼ਇੰਦਰ ਸਿੰਘ ਸਿੱਧੂ, ਦਵਿੰਦਰਜੀਤ ਸਿੰਘ ਸਿੱਧੂ, ਪ੍ਰਤਾਪ ਸਿੰਘ, ਅਜੀਤ ਸਿੰਘ ਮਿਗਲਾਨੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਅਜੀਤ ਸਿੰਘ ਠੁਕਰਾਲ, ਸਾਜਨ ਮਲੋਹਤਰਾ, ਚਰਨਜੀਤ ਸਿੰਘ ਚੀਨੂੰ, ਇਕਬਾਲ ਸਿੰਘ ਨਾਗੀ, ਹਰਦੇਵ ਸਿੰਘ ਹਵੇਲੀ, ਰਜਿੰਦਰ ਕੁਮਾਰ ਜੈਨ, ਸਤੀਸ਼ ਕੁਮਾਰ ਪੱਪੂ, ਇੰਦਰਪਾਲ ਸਿੰਘ, ਰਵਿੰਦਰਪਾਲ ਸਿੰਘ ਮੈਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠਾ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੰਥ ਤੇ ਪੰਜਾਬ ਦੇ ਭਲੇ ਲਈ ਹਊਮੈ ਦਾ ਤਿਆਗ ਕਰਕੇ ਪੰਥਕ ਏਕਤਾ ਜ਼ਰੂਰੀ-ਇਯਾਲੀ
Ad Position 24