18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੱਤਰਕਾਰਾਂ 'ਤੇ ਝੂਠੇ ਪਰਚੇ ਦਰਜ ਕਰਨਾ ਸਰਕਾਰ ਦੀ ਕਾਇਰਤਾ ਦੀ ਨਿਸ਼ਾਨੀ-ਕਾਮਿਲ ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 03-01-2026
ਰਾਏਕੋਟ, 2 ਜਨਵਰੀ (ਸੁਸ਼ੀਲ)-ਰਾਏਕੋਟ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕਲਮ ਦੀ ਆਵਾਜ਼ ਦਬਾਉਣ ਅਤੇ ਪੱਤਰਕਾਰ ਭਾਈਚਾਰੇ ਨੂੰ ਡਰਾਉਣ ਲਈ ਪੱਤਰਕਾਰਾਂ ਸਮੇਤ ਕੁੱਲ 10 ਲੋਕਾਂ 'ਤੇ ਜੋ ਮੁਕੱਦਮਾ ਦਰਜ ਕੀਤਾ ਹੈ, ਉਹ ਸਰਕਾਰ ਦੀ ਕਾਇਰਤਾ ਦੀ ਨਿਸ਼ਾਨੀ ਨੂੰ ਦਰਸ਼ਾਉਂਦਾ ਹੈ ਕਿ ਸਰਕਾਰ ਸੱਚ ਲਿਖਣ ਵਾਲੇ ਪੱਤਰਕਾਰਾਂ ਤੋਂ ਡਰੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਹਮਲਾ ਹੈੈ | ਉਨ੍ਹਾਂ ਕਿਹਾ ਕਿ ਕਾਂਗਰਸ ਪੱਤਰਕਾਰਾਂ 'ਤੇ ਦਰਜ ਕੀਤੇ ਇਸ ਝੂਠੇ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਬਿਨ੍ਹਾਂ ਸ਼ਰਤ ਇਹ ਮਾਮਲਾ ਤੁਰੰਤ ਰੱਦ ਕਰਨ ਦੀ ਮੰਗ ਕਰਦੀ ਹੈ | ਉਨ੍ਹਾਂ ਕਿਹਾ ਕਿ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਕਿਉਂਕਿ ਸੱਚ ਹਮੇਸ਼ਾ ਸੱਚ ਹੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੱਤਰਕਾਰ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਪੱਤਰਕਾਰਾਂ 'ਤੇ ਹੋਏ ਝੂਠੇ ਪਰਚਿਆਂ ਦਾ ਡਟਕੇ ਵਿਰੋਧ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜੌਹਲਾਂ ਰੋਡ ਦੀ ਸੰਗਤ ਵਲੋਂ ਕੌਫੀ ਤੇ ਖੋਏ ਦੀਆਂ ਪਿੰਨੀਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਗੁ: ਨੌਰੰਗਪੁਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
Ad Position 24