18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪਿੰਡ ਮੋਰਕਰੀਮਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-01-2026
ਭਾਈ ਕੁਲਜਿੰਦਰ ਸਿੰਘ ਯੋਗੀ ਕੈਲਪੁਰ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇੁਤਿਹਾਸ ਸੁਣਾਇਆ
ਚੌਂਕੀਮਾਨ, 2 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਮੋਰਕਰੀਮਾਂ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਸਾਬਕਾ ਸਰਪੰਚ ਕਮਲਜੀਤ ਸਿੰਘ ਮੋਰਕਰੀਮਾਂ, ਸਤਨਾਮ ਸਿੰਘ ਮੋਰਕਰੀਮਾਂ ਪ੍ਰਧਾਨ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤੇ ਗਿਆਨੀ ਗੁਰਮੁੱਖ ਸਿੰਘ ਮੋਰਕਰੀਮਾਂ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੋਰਕਰੀਮਾਂ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ | ਇਸ ਮੌਕੇ ਭਾਈ ਕੁਲਜਿੰਦਰ ਸਿੰਘ ਯੋਗੀ ਕੈਲਪੁਰ ਵਾਲਿਆਂ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਗਿਆਨੀ ਗੁਰਮੁੱਖ ਸਿੰਘ ਮੋਰਕਰੀਮਾਂ ਵਲੋਂ ਨਿਭਾਈ ਗਈ | ਇਸ ਮੌਕੇ ਵੱਖ-ਵੱਖ ਪੜ੍ਹਾਵਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਾਗਤ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਸਮੇਤ ਭਾਈ ਕੁਲਜਿੰਦਰ ਸਿੰਘ ਯੋਗੀ ਕੈਲਪੁਰ ਵਾਲਿਆਂ ਦੇ ਢਾਡੀ ਜਥੇ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਨੌਜਵਾਨ ਵੀਰਾਂ ਵਲੋਂ ਨਗਰ ਕੀਰਤਨ ਵਿਚ ਪ੍ਰਕਰਮਾਂ ਕਰ ਰਹੀ ਸੰਗਤ ਲਈ ਚਾਹ, ਪਕੌੜਿਆਂ ਤੇ ਸਮੋਸਿਆ ਦੇ ਲੰਗਰ ਸਮੇਤ ਗੁਰੂ ਕਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਭਗਵੰਤ ਸਿੰਘ ਫੌਜੀ, ਰਾਮ ਸਿੰਘ, ਸੁਖਚੈਨ ਸਿੰਘ ਮੋਰਕਰੀਮਾਂ, ਕਰਮਜੀਤ ਸਿੰਘ, ਬਲਜੀਤ ਸਿੰਘ, ਬਾਬਾ ਪਿ੍ਤਪਾਲ ਸਿਮਘ, ਚਮਕੌਰ ਸਿੰਘ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਭਵਨ ਲਾਇਬ੍ਰੇਰੀ ਰੱਤੋਵਾਲ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਧਾਲੀਵਾਲ ਪਰਿਵਾਰ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਸਾਂਝਾ
Ad Position 24