18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-01-2026
ਮੁੱਲਾਂਪੁਰ-ਦਾਖਾ, 2 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਬਾਦਸ਼ਾਹ ਦਰਵੇਸ਼ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਮਗਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਈਸੇਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਗੁਰਚਰਨ ਸਿੰਘ, ਹੋਰ ਅਹੁਦੇਦਾਰ, ਮੈਂਬਰਾਂ ਵਲੋਂ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਾਜਮਾਨ ਲਈ ਪਾਲਕੀ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਗਿਆ | ਕੀਰਤਨੀਏ ਭਾਈ ਸੁਖਦੇਵ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਸੰਗਤ ਨਾਲ ਸਾਂਝੀਆਂ ਕੀਤੀਆਂ | ਕਵੀਸ਼ਰ ਭਾਈ ਕੁਲਵੰਤ ਸਿੰਘ ਦੇ ਜਥੇ ਵਲੋਂ ਨਗਰ ਕੀਰਤਨ ਦੇ ਵੱਖੋ-ਵੱਖ ਪੜਾਵਾਂ 'ਤੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਇਆ | ਗੱਤਕਾ ਪਾਰਟੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀ ਸੀ | ਪਿੰਡ ਅੰਦਰ ਵੱਖੋ-ਵੱਖ ਪੜਾਵਾਂ 'ਤੇ ਸੰਗਤ ਲਈ ਚਾਹ, ਬਰੈੱਡ-ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ |
Ad Position 22
No active advertisement
ਪਿਛਲੀ ਖ਼ਬਰ ਬਰਸੀ ਸਮਾਗਮ ਦੇ ਚੌਥੇ ਦਿਨ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਖੰਡੇ ਬਾਟੇ ਦੀ ਪਾਹੁਲ ਛਕਾਈ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਨਿਸ਼ਾਨੀ 'ਗੰਗਾ ਸਾਗਰ' ਬਾਰੇ ਇਤਿਹਾਸਕ ਪੁਸਤਕ ਲੋਕ ਅਰਪਣ
Ad Position 24