12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਮੁੱਲਾਂਪੁਰ-ਦਾਖਾ, 3 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਰਾਏਕੋਟ ਰੋਡ ਮੰਡੀ ਮੁੱਲਾਂਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਗੁਰੂ ਘਰ ਦੇ ਕੀਰਤਨੀਏ ਭਾਈ ਸਤਨਾਮ ਸਿੰਘ ਦੇ ਜਥੇ ਵਲੋਂ ਦਸਮ ਪਾਤਿਸ਼ਾਹ ਦੀਆਂ ਸਿੱਖਿਆਵਾਂ ਨੂੰ ਕੀਰਤਨ ਰਾਹੀਂ ਵਿਖਿਆਨ ਕੀਤਾ | 'ਨਮੋ ਪ੍ਰੀਤ ਪ੍ਰੀਤੇ' ਦਾ ਉਚਾਰਨ ਕਰਦੀਆਂ ਸੰਗਤਾਂ ਕੜਾਕੇ ਦੀ ਠੰਡ 'ਚ ਨਗਰ ਕੀਰਤਨ ਨਾਲ ਚੱਲ ਰਹੀਆਂ ਸੀ | ਪੰਥ ਪ੍ਰਸਿੱਧ ਢਾਡੀ ਭਾਈ ਹਰਚੰਦ ਸਿੰਘ ਭਨੋਹੜ ਦੇ ਜਥੇ ਵਲੋਂ ਜ਼ਬਰ ਖ਼ਿਲਾਫ਼ ਖੜੇ੍ਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਵਰਨਣ ਕੀਤਾ | ਨਿਰਾਲਾ ਨਗਰ ਕੀਰਤਨ ਜਦ ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ ਪੁੱਜਾ ਤਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦੀ ਅਗਵਾਈ ਵਾਲੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ | ਛੋਟੇ ਬੱਚਿਆਂ ਵਲੋਂ ਸਤਿਗੁਰੂ ਦੀ ਸਿੱਖਿਆ 'ਸ਼ੁੱਭ ਕਰਮਨ 'ਤੇ ਕਬਹੂੰ ਨ ਟਰੋ' ਸ਼ਬਦ ਪੜਿ੍ਹਆ ਗਿਆ | ਨਗਰ ਕੀਰਤਨ ਦੇ ਸਤਿਕਾਰ ਵਜੋਂ ਜਿੱਥੇ ਸੰਗਤਾਂ ਨੇ ਸਵਾਗਤੀ ਗੇਟ ਲਗਾਏ, ਉੱਥੇ ਹਰ ਪੜਾਅ 'ਤੇ ਦੁੱਧ-ਚਾਹ ਲੰਗਰਾਂ ਦਾ ਉੱਚਿਤ ਪ੍ਰਬੰਧ ਸੀ |
Ad Position 22
No active advertisement
ਪਿਛਲੀ ਖ਼ਬਰ ਹੰਬੜਾਂ 'ਚ ਭਾਜਪਾ ਆਗੂ ਸਨੀ ਕੈਂਥ ਨੇ ਕੇਂਦਰ ਦੀ ਦਲਿਤ ਪਰਿਵਾਰਾਂ ਲਈ ਸ਼ੁਰੂ ਕੀਤੀ ਸਕੀਮ ਦੇ ਲਾਭ ਬਾਰੇ ਜਾਣੂ ਕਰਵਾਇਆ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਪਿੰਡ ਗਾਲਿਬ ਕਲਾਂ ਵਿਖੇ 6 ਦਿਨਾ ਧਾਰਮਿਕ ਸਮ...
Ad Position 24