12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬੜੂੰਦੀ 'ਚ ਵਿਸ਼ਾਲ ਨਗਰ ਕੀਰਤਨ ਅੱਜ

Ad Position 21
No active advertisement
ਅਜੀਤ ਡੈਸਕ 04-01-2026
ਲੋਹਟਬੱਦੀ, 3 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕੇ ਨਗਰ ਪਿੰਡ ਬੜੂੰਦੀ ਸਥਿਤ ਪੱਤੀ ਸੇਖੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਸਬੰਧੀ ਸਮਾਗਮ ਜਾਰੀ ਹਨ | ਅੱਜ 4 ਜਨਵਰੀ ਦਿਨ ਐਤਵਾਰ ਨੂੰ ਸਮੁੱਚੇ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਸਵੇਰੇ 11 ਵਜੇ ਨਗਰ ਕੀਰਤਨ ਆਰੰਭ ਹੋਣਗੇ ਅਤੇ ਪੂਰੇ ਨਗਰ ਦੀ ਪਰਿਕਰਮਾ ਉਪਰੰਤ ਸ਼ਾਮ ਨੂੰ ਗੁਰਦੁਆਰਾ ਸਾਹਿਬ ਪੱਤੀ ਸੇਖੋਂ, ਬੜੂੰਦੀ ਵਿਖੇ ਸੰਪੰਨ ਹੋਣਗੇ | ਇਸ ਮੌਕੇ ਸਿੱਖ ਕੌਮ ਦੇ ਪ੍ਰਚਾਰਕ ਢਾਡੀ ਮਨਦੀਪ ਸਿੰਘ ਪੋਹੀੜ ਆਪਣੇ ਸਾਥੀ ਢਾਡੀ ਗੁਰਮੀਤ ਸਿੰਘ ਲੁਹਾਰਾ, ਢਾਡੀ ਲਖਵਿੰਦਰ ਸਿੰਘ ਪੋਹੀੜ ਅਤੇ ਸਾਰੰਗੀ ਵਾਦਕ ਗੁਰਪ੍ਰੀਤ ਸਿੰਘ ਨੂਰ ਨਾਲ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾਉਣਗੇ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਮੈਂਬਰਾਂ ਦਾ ਐੱਮ.ਪੀ. ਡਾ. ਅਮਰ ਸਿੰਘ ਵਲੋਂ ਸਨਮਾਨ ਅਗਲੀ ਖ਼ਬਰ ਹੰਬੜਾਂ 'ਚ ਭਾਜਪਾ ਆਗੂ ਸਨੀ ਕੈਂਥ ਨੇ ਕੇਂਦਰ ਦੀ ਦਲਿਤ ਪਰਿਵਾਰਾਂ ਲਈ ਸ਼ੁਰੂ ਕੀਤੀ ਸਕੀਮ ਦੇ ਲਾਭ ਬਾਰੇ ਜਾਣੂ ਕਰਵਾਇਆ
Ad Position 24