12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਢਾਡੀ/ਕਵੀਸ਼ਰ ਦਰਬਾਰ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਰਾਏਕੋਟ, 3 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਵਿਖੇ ਚਰਨ ਪਾਉਣ ਦੀ ਖੁਸ਼ੀ ਵਿਚ ਮਨਾਏ ਜਾਂਦੇ ਆਗਮਨ ਪੁਰਬ ਸਬੰਧੀ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਢਾਡੀ ਅਤੇ ਕਵੀਸ਼ਰ ਦਰਬਾਰ ਕਰਵਾਇਆ ਗਿਆ | ਇਸ ਮੌਕੇ ਢਾਡੀ ਭਾਈ ਬਲਵਿੰਦਰ ਸਿੰਘ ਚੰਨਣਵਾਲ, ਭਾਈ ਕੁਲਦੀਪ ਸਿੰਘ ਖਾਪਰ ਖੇੜੀ, ਭਾਈ ਲਖਵੀਰ ਸਿੰਘ ਤਖਤੂਪੁਰਾ, ਭਾਈ ਹਰਨਰੈਇਣ ਸਿੰਘ ਲਹਿਰੀ ਆਦਿ ਦੇ ਜਥਿਆਂ ਵਲੋਂ ਜੋੜ ਮੇਲੇ ਵਿਚ ਪੁੱਜੀ ਸੰਗਤ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਧਰਮ ਪ੍ਰਚਾਰਕ ਕਮੇਟੀ ਵਲੋਂ ਭਾਈ ਅੰਮਿ੍ਤਪਾਲ ਸਿੰਘ ਤੇ ਭਾਈ ਅਰਜਨ ਸਿੰਘ ਵਲੋਂ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਸ ਧਰਤੀ 'ਤੇ ਚਰਨ ਪਾਉਣ ਦੇ ਬਿਰਤਾਂਤ ਬਾਰੇ ਵਿਸਥਾਰ ਵਿਚ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸ਼ਾਂਝ ਪਾਈ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਮਨੁੱਖਤਾ ਲਈ ਇਕ ਮਿਸਾਲ ਪੈਦਾ ਕੀਤੀ, ਜੋ ਰਹਿੰਦੀ ਦੁਨੀਆਂ ਤੱਕ ਕਾਇਮ ਰਹੇਗੀ | ਇਸ ਮੌਕੇ ਉਨ੍ਹਾਂ ਵਲੋਂ ਪੁੱਜੇ ਸਮੂਹ ਢਾਡੀ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਦੇ ਅਖ਼ੀਰਲੇ ਦਿਨ ਮਹਾਨ ਕਥਾ-ਕੀਰਤਨ ਦਰਬਾਰ ਸਜੇਗਾ, ਜਿਸ ਦੌਰਾਨ ਉੱਚ ਕੋਟੀ ਦੇ ਪ੍ਰਸਿੱਧ ਸਿੱਖ ਵਿਦਵਾਨ ਪੁੱਜਣਗੇ | ਇਸ ਮੌਕੇ ਬਾਬਾ ਗੁਰਜੀਤ ਸਿੰਘ, ਬਾਬਾ ਜਿਉਣ ਸਿੰਘ ਤੇ ਬਾਬਾ ਕੇਵਲ ਸਿੰਘ (ਸਾਰੇ ਕਾਰ ਸੇਵਾ ਵਾਲੇ), ਮੈਨੇਜਰ ਤਰਸੇਮ ਸਿੰਘ ਬਲਿਆਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਸਕਰਨ ਸਿੰਘ ਲੱਕੀ ਬੁੱਟਰ, ਮਨਪ੍ਰੀਤ ਸਿੰਘ ਗਰੇਵਾਲ, ਜਸਪਾਲ ਸਿੰਘ ਪਾਲ ਦੁਆਬੀਆ, ਸਾਬਕਾ ਮੰਡੀ ਸੁਪਰਵਾਈਜ਼ਰ ਸੁਖਮਿੰਦਰ ਸਿੰਘ ਧੂਰਕੋਟ, ਹਰਜੀਤ ਸਿੰਘ ਬੁੱਟਰ ਧੂਰਕੋਟ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਡਾ. ਜਗਰਾਜ ਸਿੰਘ ਰਾਜਗੜ੍ਹ, ਗੁਰਚਰਨ ਸਿੰਘ ਸੰਤ, ਹਰਸਿਮਰਨ ਸਿੰਘ ਸੰਤ, ਅਤਰ ਸਿੰਘ ਚੱਢਾ, ਕੁਲਵੰਤ ਸਿੰਘ ਸੰਤ, ਅਮਿਤ ਜੈਨ ਪ੍ਰਧਾਨ ਕੱਪੜਾ ਯੂਨੀਅਨ, ਵਿਜੈ ਖੁਰਮੀ ਪ੍ਰਧਾਨ ਫਰਟੀਲਾਈਜ਼ਰ ਯੂਨੀਅਨ, ਮਨਦੀਪ ਸਿੰਘ ਉੱਪਲ ਬੱਸੀਆਂ ਗੈਸ ਏਜੰਸੀ ਵਾਲੇ, ਆੜ੍ਹਤੀਆਂ ਗੁਰਜੰਟ ਸਿੰਘ ਉਮਰਪੁਰਾ, ਠੇਕੇਦਾਰ ਬਾਵਾ ਸਿੰਘ ਗਿੱਲ, ਜਸਵੀਰ ਸਿੰਘ ਗਿੱਲ ਰਾਏਕੋਟ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਗੁਰਜੀਤ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਹਰਜਿੰਦਰ ਸਿੰਘ ਆਰ.ਕੇ, ਬਰਿੰਦਰ ਸਿੰਘ ਕਾਕੂ, ਚਮਕੌਰ ਸਿੰਘ ਨਹਿੰਗ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੜਾਕੇ ਦੀ ਠੰਢ ਨਾਲ ਜਨਜੀਵਨ ਪ੍ਰਭਾਵਿਤ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਮੈਂਬਰਾਂ ਦਾ ਐੱਮ.ਪੀ. ਡਾ. ਅਮਰ ਸਿੰਘ ਵਲੋਂ ਸਨਮਾਨ
Ad Position 24