12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੰਜਾਬ ਸਟੇਟ ਪੈਨਸ਼ਨਰ ਐਸੋਸੀਏਸ਼ਨ ਰਾਏਕੋਟ ਵਲੋਂ ਮਹੀਨਾਵਾਰ ਇਕੱਤਰਤਾ

Ad Position 21
No active advertisement
ਅਜੀਤ ਡੈਸਕ 04-01-2026
ਰਾਏਕੋਟ, 3 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਸ਼ਹਿਰ ਦੇ ਇੰਦਰ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਐਸੋਸੀਏਸ਼ਨ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਕਰਮਜੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਮਾ. ਪ੍ਰੀਤਮ ਸਿੰਘ ਬਰ੍ਹਮੀ ਨੇ ਦੱਸਿਆ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ 16 ਪ੍ਰਤੀਸ਼ਤ ਰਹਿੰਦੇ ਡੀ.ਏ. ਦੇ ਬਕਾਏ, 2.59 ਦਾ ਫੈਕਟਰ ਤੁਰੰਤ ਲਾਗੂ ਕਰਵਾਉਣ, ਨਵਾਂ ਪੇਅ ਕਮਿਸ਼ਨ 1-1-26 ਤੋਂ ਬਿਠਾਉਣ ਲਈ ਅਤੇ ਪੰਜਾਬ ਦੇ ਹੋਰ ਭਖਦੇ ਮਸਲਿਆਂ, ਰਾਜਨੀਤੀ ਵਿਚ ਆ ਰਹੀਆਂ ਗਿਰਾਵਟਾਂ, ਨਸ਼ੇ ਅਤੇ ਵਿਦਿਆਰਥੀਆਂ ਦਾ ਵਿਦੇਸ਼ਾਂ ਵੱਲ ਰੁਝਾਨ 'ਤੇ ਵਿਚਾਰ ਚਰਚਾ ਕੀਤੀ ਅਤੇ ਚਿੰਤਾ ਵੀ ਜ਼ਾਹਿਰ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸੰਤੋਖ ਸਿੰਘ ਗਿੱਲ ਨੇ ਇਸ ਵਿਸ਼ੇ 'ਤੇ ਚਰਚਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਰਾਏਕੋਟ ਵਿਖੇ ਇਕ ਵਿਸ਼ਾਲ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਵੱਡੀ ਪੱਧਰ 'ਤੇ ਇਲਾਕੇ ਦੇ ਬੁੱਧੀਜੀਵੀਆਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਪੰਜਾਬ ਦੇ ਉੱਘੇ ਚਿੰਤਕ ਬੁਲਾਰਿਆਂ ਵਲੋਂ ਹਾਜ਼ਰੀ ਭਰੀ ਜਾਵੇਗੀ, ਜੋ ਆਪਣੇ ਕੀਮਤੀ ਵਿਚਾਰ ਲੋਕਾਂ ਨਾਲ ਸ਼ਾਂਝੇ ਕਰਨਗੇ | ਇਸ ਮੀਟਿੰਗ ਵਿਚ ਜਗਦੀਪ ਸਿੰਘ ਲੋਹਟਬੱਦੀ, ਮਲਕੀਤ ਸਿੰਘ ਸਹੌਲੀ, ਅਜੀਤ ਸਿੰਘ, ਸੁਖਦੇਵ ਸਿੰਘ, ਦਲਬਾਰਾ ਸਿੰਘ, ਪਿ੍ੰਸੀਪਲ ਗੁਰਮੇਲ ਸਿੰਘ, ਕਰਨੈਲ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਜੱਟਪੁਰੀ, ਪਿ੍ੰਸੀਪਲ ਰਣਜੀਤ ਸਿੰਘ, ਬਹਾਦਰ ਸਿੰਘ, ਜ਼ੋਰਾ ਸਿੰਘ, ਬਰਿੰਦਰ ਪਾਸੀ, ਰੇਸ਼ਮ ਸਿੰਘ ਹਲਵਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦੇ ਡੇਰਾ ਮੰਗਲ ਗਿਰੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰ ਸਰਕਾਰ 'ਜੀ ਰਾਮ ਜੀ' ਬਿੱਲ ਵਾਪਸ ਲੈ ਕੇ ਮਗਨਰੇਗਾ ਕਾਨੂੰਨ ਬਹਾਲ ਕਰੇ-ਬੜੂੰਦੀ/ਫੱਲੇਵਾਲ/ਜਰਮਨ
Ad Position 24