ਰਾਏਕੋਟ, 3 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਅਤੇ ਅਗਲੇ ਪੜ੍ਹਾਅ ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਲਈ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਤਰਸੇਮ ਸਿੰਘ ਬਲਿਆਲ ਮੈਨੇਜਰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਪਿਆਰਿਆਂ ਤੇ ਬਾਬਾ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਬਖਸ਼ਿਸ਼ ਕਰਦਿਆਂ ਦਸਮੇਸ਼ ਪੈਦਲ ਮਾਰਚ ਨੂੰ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ | ਇਸ ਮੌਕੇ ਬਾਬਾ ਕੁਲਵੰਤ ਸਿੰਘ ਲੱਖਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਵਲੋਂ ਪਿਛਲੇ 2 ਦਹਾਕਿਆਂ ਤੋਂ ਅਲੌਕਿਕ ਦਸਮੇਸ਼ ਪੈਦਲ ਮਾਰਚ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਜਾਂਦਾ ਹੈ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸ਼੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਪੈਦਲ ਮਾਰਚ ਕਰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਪੈਦਲ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 6-7 ਪੋਹ ਦੀ ਰਾਤ ਨੂੰ ਰਵਾਨਾ ਹੋਇਆ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਇੰਦਰਜੀਤ ਸਿੰਘ ਗੋਂਦਵਾਲ, ਜਸਕਰਨ ਸਿੰਘ ਲੱਕੀ ਬੁੱਟਰ, ਮਨਪ੍ਰੀਤ ਸਿੰਘ ਗਰੇਵਾਲ, ਜਸਪਾਲ ਸਿੰਘ ਪਾਲ ਦੁਆਬੀਆ, ਸਾਬਕਾ ਮੰਡੀ ਸੁਪਰਵਾਈਜ਼ਰ ਸੁਖਮਿੰਦਰ ਸਿੰਘ ਧੂਰਕੋਟ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਪ੍ਰਚਾਰਕ ਭਾਈ ਅੰਮਿ੍ਤਪਾਲ ਸਿੰਘ, ਪ੍ਰਚਾਰਕ ਭਾਈ ਅਰਜਨ ਸਿੰਘ, ਸੇਵਾਦਾਰ ਹਰਪ੍ਰੀਤ ਸਿੰਘ, ਰਾਮਦੀਪ ਸਿੰਘ ਅਕਾਲਗੜ੍ਹ, ਗੁਰਕੀਰਤ ਸਿੰਘ, ਮਾ. ਪ੍ਰੀਤਮ ਸਿੰਘ ਬਰ੍ਹਮੀ, ਗੁਰਜੀਤ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਮਨਦੀਪ ਸਿੰਘ ਖੁਰਦ, ਹਰਜਿੰਦਰ ਸਿੰਘ ਆਰ.ਕੇ, ਬਰਿੰਦਰ ਸਿੰਘ ਕਾਕੂ, ਡਾ. ਜੁਗਰਾਜ ਸਿੰਘ ਰਾਜਗੜ੍ਹ, ਬਾਵਾ ਜੱਟਪੁਰਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |