12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਾਬਾ ਖੰਗਰ ਪੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Ad Position 21
No active advertisement
ਅਜੀਤ ਡੈਸਕ 04-01-2026
ਭੂੰਦੜੀ, 3 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ ਵਿਚ ਸਥਿਤ ਬਾਬਾ ਖੰਗਰ ਪੀਰ ਦੀ ਦਰਗਾਹ 'ਤੇ ਮੇਲਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪੀਰਾਂ ਦੇ ਦਰਬਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੁੱਖ ਸੇਵਾਦਾਰ ਨਰਾਇਣ ਦਾਸ ਦੀ ਅਗਵਾਈ ਹੇਠ ਸਾਬਕਾ ਸਰਪੰਚ ਗੁਰਮੀਤ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਰਾਜੂ, ਜਸਵਿੰਦਰ ਸਿੰਘ ਮੰਦਰ ਜਗਰਾਵਾਂ ਵਾਲੇ, ਸੋਮ ਨਾਥ, ਜੰਟਾ ਸਿੰਘ, ਸਵਰਨ ਸਿੰਘ ਬਿੱਲਾ, ਗੁਰਪ੍ਰੀਤ ਸਿੰਘ ਸਹਿਜਾਪੁਰੀ, ਠੇਕੇਦਾਰ ਸਿੰਦਰ ਸਿੰਘ ਬੱਸੀਆਂ, ਮੇਜਰ ਸਿੰਘ, ਦਿਲਪ੍ਰੀਤ ਸਿੰਘ, ਮਨਸਿਮਰਨ ਸਿੰਘ, ਮਨਪ੍ਰੀਤ ਸਿੰਘ ਮਨੀ, ਹਰਜਿੰਦਰ ਸਿੰਘ ਧੀਦੋ, ਗੁਰਜੰਟ ਸਿੰਘ ਆਦਿ ਵਲੋਂ ਸਾਂਝੇ ਤੌਰ 'ਤੇ ਅਦਾ ਕੀਤੀ ਗਈ | ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੀਰਾਂ ਦੇ ਦਰਬਾਰ 'ਤੇ ਹਾਜ਼ਰੀ ਭਰੀ ਅਤੇ ਮੱਥਾ ਟੇਕ ਕੇ ਮੁਰਾਦਾਂ ਮੰਗੀਆਂ | ਸਟੇਜ਼ ਸਕੱਤਰ ਦੀ ਭੂਮਿਕਾ ਗਾਇਕ ਮੇਵਾ ਸਿੰਘ ਅਨਜਾਣ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸੰਮਤੀ ਮੈਂਬਰ ਗੁਰਮੀਤ ਸਿੰਘ ਨੇ ਕਿਹਾ ਕਿ ਸਾਡਾ ਪੰਜਾਬੀ ਸੱਭਿਆਚਾਰਕ ਵਿਰਸਾ ਬਹੁਤ ਅਮੀਰ ਹੈ, ਜਿਸ ਦੀ ਬਦੌਲਤ ਸਾਡੀ ਪਛਾਣ ਬਣੀ ਹੋਈ ਹੈ | ਪੀਰਾਂ-ਫ਼ਕੀਰਾਂ ਦੀਆਂ ਦਰਗਾਹਾਂ 'ਤੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਇਸ ਵਿਰਸੇ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਮੇਲੇ ਦੌਰਾਨ ਕਾਲਾ ਸਿੰਘ ਚੂਹੜਚੱਕ, ਮਿੰਨੀ ਮਾਣਕ ਤੋਂ ਇਲਾਵਾ ਦਰਜਨਾਂ ਨਾਮਵਰ ਗਾਇਕਾਂ, ਗਾਇਕ ਜੋੜੀਆਂ ਅਤੇ ਪ੍ਰਸਿੱਧ ਕਵਾਲਾਂ ਨੇ ਆਪਣੀਆਂ ਰੂਹਾਨੀ ਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਮੇਲਾ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ 'ਦਸਤਾਰਾਂ ਦੇ ਲੰਗਰ' ਲਗਾਏ ਅਗਲੀ ਖ਼ਬਰ ਐੱਸ.ਸੀ-ਬੀ.ਸੀ. ਭਲਾਈ ਮੰਚ ਪਮਾਲ ਵਲੋਂ 'ਵੀ.ਬੀ.ਜੀ.ਰਾਮ ਜੀ' ਕੇਂਦਰੀ ਯੋਜਨਾ ਦਾ ਵਿਰੋਧ
Ad Position 24