ਰਾਏਕੋਟ, 3 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸਾਲਾਨਾ ਜੋੜ ਮੇਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ 'ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ' ਵਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਦਸਤਾਰਾਂ ਦੇ ਲੰਗਰ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਬੱਚਿਆਂ ਤੇ ਨੌਜਵਾਨਾਂ ਨੂੰ ਹਰ ਪ੍ਰਕਾਰ ਦੀਆਂ ਦਸਤਾਰਾਂ ਦੀ ਸਿਖਲਾਈ ਪੰਜਾਬ ਤੇ ਇੰਟਰਨੈਸ਼ਨ ਦਸਤਾਰ ਕੋਚਾਂ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਦਸਤਾਰ ਕੈਂਪ ਦੌਰਾਨ ਸੈਂਕੜੇ ਨੌਜਵਾਨਾਂ ਨੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਤੇ ਪੱਕੇ ਤੌਰ 'ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ | ਇਸ ਮੌਕੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਲਈ ਪਹੁੰਚੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਤੇ ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ ਨੇ ਕਿਹਾ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦਾ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜ੍ਹਨ ਦਾ ਉਪਰਾਲਾ ਸ਼ਲਾਘਾਯੋਗ ਹੈ | ਇਸ ਮੌਕੇ ਬਾਬਾ ਕੇਵਲ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ, ਭਾਈ ਗੁਰਵਿੰਦਰ ਸਿੰਘ ਮੁੱਖ ਸਕੱਤਰ, ਅਮਨਦੀਪ ਸਿੰਘ ਰਤਨ ਮੁੱਖ ਸਲਾਹਕਾਰ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਕਿਰਨਦੀਪ ਸਿੰਘ ਖ਼ਾਲਸਾ, ਤਰਨਵੀਰ ਸਿੰਘ ਅਲੀਪੁਰ, ਪ੍ਰਭਪਿੰਦਰ ਸਿੰਘ, ਜੀ.ਡੀ. ਸਿੰਘ, ਜਸ਼ਨਦੀਪ ਸਿੰਘ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਹਰਵਿੰਦਰ ਸਿੰਘ ਅਮਰਗੜ੍ਹ, ਡਾ: ਜੁਗਰਾਜ ਸਿੰਘ ਰਾਜਗੜ੍ਹ ਤੋਂ ਇਲਾਵਾ ਵੱਡੀ ਗਿਣਤੀ 'ਚ ਦਸਤਾਰ ਕੋਚ ਤੇ ਸੰਗਤਾਂ ਹਾਜ਼ਰ ਸਨ |