ਰਾਏਕੋਟ, 3 ਜਨਵਰੀ (ਸੁਸ਼ੀਲ)-ਨਵੇਂ ਵਰੇ੍ਹ ਦੀ ਆਮਦ ਨੂੰ ਮੁੱਖ ਰੱਖ ਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ (ਨੇੜੇ ਟੈਲੀਫੋਨ ਐਕਸਚੇਂਜ) ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਧਾਨ ਜਗਦੇਵ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17ਵਾਂ ਮਹਾਨ ਕੀਰਤਨ ਦਰਬਾਰ 'ਨਵਾਂ ਸਾਲ ਗੁਰੂ ਦੇ ਨਾਲ' ਕਰਵਾਇਆ ਗਿਆ | ਕੀਰਤਨ ਦਰਬਾਰ ਦੌਰਾਨ ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ, ਭਾਈ ਅਮਨਦੀਪ ਸਿੰਘ (ਲੁਧਿਆਣੇ ਵਾਲੇ), ਕਥਾਵਾਚਕ ਗਿਆਨੀ ਬਲਵੀਰ ਸਿੰਘ ਅਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣ, ਨਾਮ ਸਿਮਰਨ ਅਤੇ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਟਰੱਕ ਯੂਨੀਅਨ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਸਮੇਤ ਹੋਰ ਕਈ ਇਲਾਕੇ ਦੀਆਂ ਪਤਵੰਤੀਆਂ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਲਗਵਾਈ ਗਈ | ਆਏ ਹੋਏ ਮਹਿਮਾਨਾਂ ਅਤੇ ਕੀਰਤਨੀ ਜਥਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਜੀਤਾ ਔਲਖ, ਸੰਤੋਖ ਸਿੰਘ, ਬਾਬਾ ਜੋਗਿੰਦਰ ਸਿੰਘ, ਸ਼ਮਸ਼ੇਰ ਸਿੰਘ, ਸਲਿਲ ਜੈਲ ਸਾਬਕਾ ਪ੍ਰਧਾਨ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਪ੍ਰੇਮ ਵਰਮਾਂ, ਸ਼ੇਰ ਸਿੰਘ, ਪ੍ਰਭਪ੍ਰੀਤ ਸਿੰਘ, ਸਾਬਕਾ ਕੌਂਸਲਰ ਨਛੱਤਰ ਸਿੰਘ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਏਵੰਤ ਜੈਨ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜਸਵਿੰਦਰ ਸਿੰਘ ਗਰੇਵਾਲ, ਮਿਸਤਰੀ ਜਗਦੇਵ ਸਿੰਘ, ਚਮਕੌਰ ਸਿੰਘ ਦਿਉਲ, ਮਾਸਟਰ ਸਤਮੀਤ ਸਿੰਘ, ਹਰਭਜਨ ਸਿੰਘ ਬਤਰਾ, ਜਗਤਾਰ ਸਿੰਘ ਸੰਤ, ਸੁਖਮਨੀ ਸੇਵਾ ਸੁਸਾਇਟੀ ਰਾਏਕੋਟ ਦੀਆਂ ਬੀਬੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |