12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਇਫ਼ਕੋ ਵਲੋਂ ਪਿੰਡ ਲੀਲਾਂ ਦੀ ਸੁਸਾਇਟੀ 'ਚ ਕਿਸਾਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-01-2026
ਜਗਰਾਉਂ, 3 ਜਨਵਰੀ (ਗੁਰਦੀਪ ਸਿੰਘ ਮਲਕ)-ਇਫ਼ਕੋ ਦੇ ਸੂਬਾ ਮਾਰਕੀਟਿੰਗ ਮੈਨੇਜਰ ਹਰਮੇਲ ਸਿੰਘ ਸਿੱਧੂ ਦੀ ਪ੍ਰਧਾਨਗੀ 'ਚ ਕੋਆਪ੍ਰੇਟਿਵ ਸੁਸਾਇਟੀ ਪਿੰਡ ਲੀਲਾਂ ਮੇਘ ਸਿੰਘ ਵਿਖੇ ਇਫ਼ਕੋ ਵਲੋਂ ਖੇਤ ਦਿਵਸ ਮਨਾਇਆ | ਇਸ ਮੌਕੇ ਕਿਸਾਨਾਂ, ਬਲਾਕ ਸਿੱਧਵਾਂ ਬੇਟ ਦੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਵਲੋਂ ਸ਼ਿਰਕਤ ਕੀਤੀ | ਇਸ ਸਮੇਂ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਨੇਜਰ ਹਰਮੇਲ ਸਿੰਘ ਸਿੱਧੂ ਨੇ ਰਸਾਣਿਕ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਹਾਲ ਰੱਖਣ ਲਈ ਯੋਗ ਉਪਰਾਲੇ ਕਰਨ ਦੇ ਢੰਗ ਤਰੀਕਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਇਫਕੋ ਦੇ ਲੁਧਿਆਣਾ ਏਰੀਆ ਮੈਨੇਜਰ ਮੋਹਨ ਸਵਰੂਪ ਵਲੋਂ ਕਿਸਾਨਾਂ ਨੂੰ ਹਰ ਫ਼ਸਲ ਲਈ ਮਿੱਟੀ ਦੀ ਪਰਖ ਦੀ ਮਹੱਤਤਾ ਅਤੇ ਨੈਨੋ ਖਾਦਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਅਤੇ ਪਾਣੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਸੰਜਮ ਨਾਲ ਵਰਤੋਂ ਕਰਨ, ਬੇਲੋੜੀਆਂ ਖਾਦਾਂ, ਦਵਾਈਆਂ ਤੇ ਐਗਰੋ ਕੈਮੀਕਲਜ਼ ਦੀ ਘੱਟ ਵਰਤੋਂ ਕਰਕੇ ਪੂਰੀ ਉਪਜ ਲੈਣ ਤੇ ਖੇਤੀ ਖਰਚਿਆਂ ਨੂੰ ਘਟਾਉਣ ਦੇ ਸਬੰਧ 'ਚ ਜਾਣਕਾਰੀ ਸਾਂਝੀ ਕੀਤੀ | ਲੀਲਾਂ ਸਭਾ ਦੇ ਸਕੱਤਰ ਗੁਰਜੀਤ ਸਿੰਘ ਧਾਲੀਵਾਲ ਨੇ ਸਭਾ ਵਲੋਂ ਆਪਣੇ ਮੈਂਬਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਖਾਦ, ਬੀਜ, ਦਵਾਈਆਂ, ਡੀਜ਼ਲ ਅਤੇ ਹਰੇਕ ਪ੍ਰਕਾਰ ਦੀ ਮਸ਼ੀਨਰੀ ਦੀ ਸਹੂਲਤ ਅਤੇ ਸਭਾ ਵਲੋਂ ਦਿੱਤੇ ਜਾਂਦੇ ਕਰਜ਼ਿਆਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਭਾ ਦੇ ਪ੍ਰਧਾਨ ਜਸਮਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਇਫਕੋ ਦੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਇਫਕੋ ਵਲੋਂ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਗਏ | ਇਸ ਮੌਕੇ ਪਿੰਡ ਲੀਲਾਂ ਦੇ ਕਿਸਾਨ ਮਨਿੰਦਰ ਸਿੰਘ ਦੇ ਆਲੂਆਂ ਦੇ ਖੇਤ, ਜੋ ਕਿ ਨੈਨੋ ਡੀ.ਏ.ਪੀ. ਅਤੇ ਨੈਨੋ ਯੂਰੀਆ ਦੀ ਵਰਤੋਂ ਕਰਕੇ ਫ਼ਸਲ ਬੀਜੀ ਗਈ ਸੀ, ਉਸਦਾ ਇਫਕੋ ਅਧਿਕਾਰੀਆਂ ਵਲੋਂ ਨਿਰੀਖਣ ਕੀਤਾ ਗਿਆ ਅਤੇ ਕਿਸਾਨਾਂ ਨੂੰ ਨੈਨੋ ਖਾਦਾਂ ਵਰਤਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਭਾ ਦੇ ਕਮੇਟੀ ਮੈਂਬਰ ਜਗਦੇਵ ਸਿੰਘ, ਜਸਵਿੰਦਰ ਸਿੰਘ, ਪਿਆਰਾ ਸਿੰਘ, ਤੇਜਪਾਲ ਸਿੰਘ, ਗੁਰਇਕਬਾਲ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਸੇਲਜ਼ਮੈਨ ਜਗਸੀਰ ਸਿੰਘ, ਪ੍ਰਭਜੋਤ ਸਿੰਘ, ਸਰਪੰਚ ਜਗਦੇਵ ਸਿੰਘ, ਮੈਂਬਰ ਬਲਰਾਜ ਸਿੰਘ ਗਰੇਵਾਲ, ਨੰਬਰਦਾਰ ਜਸਤੇਜ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਰਾਜਨੀਤਿਕ ਫਰੰਟ ਦੇ ਆਗੂਆਂ ਨੇ ਪੰਜਾਬ ਰਾਜ ਓ.ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਥਿੰਦ ਨੂੰ ਦਿੱਤਾ ਮੰਗ ਪੱਤਰ... ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ 17ਵਾਂ ਕੀਰਤਨ ਦਰਬਾਰ 'ਨਵਾਂ ਸਾਲ ਗੁਰੂ ਦੇ ਨਾਲ' ਕਰਵਾਇਆ
Ad Position 24