12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰੂਸਰ ਸੁਧਾਰ ਵਿਖੇ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 04-01-2026
ਗੁਰੂਸਰ ਸੁਧਾਰ, 3 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੇ ਯਤਨਾਂ ਸਦਕਾ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਪਰਿਵਾਰ ਵਲੋਂ 6-7 ਪੋਹ (20-21 ਦਸੰਬਰ) ਦੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਛੱਡਣ ਦੇ ਬਿਰਤਾਂਤ ਨੂੰ ਪੇਸ਼ ਕਰਦੇ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਵਲੋਂ ਆਨੰਦਪੁਰ ਸਾਹਿਬ ਤੋਂ ਸਜਾਏ ਗਏ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਪਿੰਡ ਘੁਮਾਣ ਵਿਖੇ ਸਰਪੰਚ ਭੁਪਿੰਦਰ ਸਿੰਘ ਘੁਮਾਣ, ਬਲਾਕ ਸੰਮਤੀ ਮੈਂਬਰ ਗੁਰਮੁਖ ਸਿੰਘ ਘੁਮਾਣ ਤੇ ਪਿੰਡ ਵਾਸੀ ਸੰਗਤਾਂ ਵਲੋਂ ਪੈਦਲ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ | ਗੁਰੂ ਗੋਬਿੰਦ ਸਿੰਘ ਮਾਰਗ ਉੱਪਰ ਥਾਂ-ਥਾਂ ਸੰਗਤਾਂ ਵਲੋਂ ਭਾਂਤ-ਭਾਂਤ ਦੇ ਲੰਗਰ ਲਗਾਏ ਗਏ | ਸੁੰਦਰ ਪਾਲਕੀ ਅੰਦਰ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੈਦਲ ਮਾਰਚ ਦੌਰਾਨ ਰਿਕਾਰਡ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਪਹੁੰਚਣ 'ਤੇ ਮੈਨੇਜਰ ਅਮਰੀਕ ਸਿੰਘ ਦਿਓਲ ਤੇ ਹੋਰਨਾਂ ਵਲੋਂ ਪੰਜ ਪਿਆਰਿਆਂ ਤੇ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਗਿੱਲ, ਮੈਨੇਜਰ ਅਮਰੀਕ ਸਿੰਘ ਦਿਓਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਇੰਦਰਜੀਤ ਸਿੰਘ ਜੀਤੂ, ਪ੍ਰਧਾਨ ਗੈਰੀ ਸਹੌਲੀ, ਸਰਪੰਚ ਹਰਮੇਲ ਸਿੰਘ ਧਾਲੀਵਾਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਮਿਹਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਬੱਬੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ | ਦੇਰ ਸ਼ਾਮ ਗੁਰੂਸਰ ਸੁਧਾਰ ਪਹੁੰਚੇ ਅਲੌਕਿਕ ਦਸਮੇਸ਼ ਪੈਦਲ ਮਾਰਚ ਦੌਰਾਨ ਗੁਰੂ ਗੋਬਿੰਦ ਸਿੰਘ ਮਾਰਗ ਉੱਪਰ ਸੜਕ ਦੇ ਦੋਵੇਂ ਪਾਸੀਂ ਸੰਗਤਾਂ ਦਾ ਸੈਲਾਬ ਨਜ਼ਰ ਆਇਆ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਸੂਲਪੁਰ ਵਿਖੇ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਓ.ਬੀ.ਸੀ. ਰਾਜਨੀਤਿਕ ਫਰੰਟ ਦੇ ਆਗੂਆਂ ਨੇ ਪੰਜਾਬ ਰਾਜ ਓ.ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਥਿੰਦ ਨੂੰ ਦਿੱਤਾ ਮੰਗ ਪੱਤਰ...
Ad Position 24