ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਲੰਮਾ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਲਈ ਸੰਤ ਬਾਬਾ ਬਲਵੀਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਪਿਆਰਿਆਂ ਅਤੇ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਬਖਸ਼ਿਸ਼ ਕੀਤੇ, ਉਪਰੰਤ ਦਸਮੇਸ਼ ਪੈਦਲ ਮਾਰਚ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ | ਇਸ ਮੌਕੇ ਬਾਬਾ ਬਲਵੀਰ ਸਿੰਘ ਨੇ ਆਖਿਆ ਕਿ ਬਾਬਾ ਜੋਰਾ ਸਿੰਘ ਲੱਖਾ ਵਲੋਂ ਪਿਛਲੇ 3 ਦਹਾਕਿਆਂ ਤੋਂ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਸੀ, ਜੋ ਉਨ੍ਹਾਂ ਦੇ ਅਕਾਲ ਚਲਾਣੇ ਦੇ ਬਾਅਦ ਨਿਰੰਤਰ ਜਾਰੀ ਹੈ, ਜਿਸ ਦਾ ਸਿਹਰਾ ਬਾਬਾ ਕੁਲਵੰਤ ਸਿੰਘ ਲੱਖਾ ਨੂੰ ਜਾਂਦਾ ਹੈ | ਇਸ ਮੌਕੇ ਬਾਬਾ ਕੁਲਵੰਤ ਸਿੰਘ ਲੱਖਾ ਨੇ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਵਲੋਂ ਪਿਛਲੇ 3 ਦਹਾਕਿਆਂ ਤੋਂ ਅਲੌਕਿਕ ਦਸਮੇਸ਼ ਪੈਦਲ ਮਾਰਚ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਜਾਂਦਾ ਹੈ, ਜੋ ਸ੍ਰੀ ਕੇਸਗੜ੍ਹ ਸਾਹਿਬ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਪੈਦਲ ਮਾਰਚ ਕਰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਪੈਦਲ ਮਾਰਚ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 6-7 ਪੋਹ ਦੀ ਰਾਤ ਨੂੰ ਹੋਈ | ਇਸ ਪੈਦਲ ਮਾਰਚ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬੀਬੀ ਗੁਰਸ਼ਰਨ ਕੌਰ ਖ਼ਾਲਸਾ, ਜਪਸਿਮਰਨ ਕੌਰ ਖ਼ਾਲਸਾ, ਹਰਜੋਗ ਕੌਰ ਖ਼ਾਲਸਾ, ਸਰਪੰਚ ਪਰਮਜੀਤ ਸਿੰਘ ਲੰਮਾ, ਸੁਖਦੇਵ ਸਿੰਘ ਕੈਨੇਡਾ, ਸਾਬਕਾ ਸਰਪੰਚ ਮੱਘਰ ਸਿੰਘ ਕੈਨੇਡਾ, ਭਾਈ ਸਾਹਿਬ ਸਿੰਘ ਕੈਨੇਡਾ, ਗਿਆਨੀ ਭਾਗ ਸਿੰਘ, ਚਰਨ ਸਿੰਘ ਮਾਹੀ, ਬਲਵੀਰ ਸਿੰਘ ਢਿੱਲੋਂ, ਸੁਖਪ੍ਰੀਤ ਸਿੰਘ ਲੰਮਾ, ਲਖਵੀਰ ਸਿੰਘ ਬਿੱਟੂ, ਬਾਬਾ ਧੰਨਾ ਸਿੰਘ, ਗੁਰਚਰਨ ਸਿੰਘ ਢਿੱਲੋਂ, ਨੰਬਰਦਾਰ ਜਰਨੈਲ ਸਿੰਘ ਲੰਮਾ, ਨੰਬਰਦਾਰ ਜਗਦੇਵ ਸਿੰਘ, ਕਰਨੈਲ ਸਿੰਘ ਢਿੱਲੋਂ, ਸੁਰਜੀਤ ਸਿੰਘ ਲੰਮਾ, ਨਛੱਤਰ ਸਿੰਘ ਲੰਮਾ, ਨਿਹੰਗ ਜਸਵੰਤ ਸਿੰਘ, ਹਰਦੀਪ ਸਿੰਘ, ਸਿਮਰਜੀਤ ਸਿੰਘ, ਗਿਆਨੀ ਜਸਕਰਨ ਸਿੰਘ ਬੋਪਾਰਾਏ, ਬਿੱਲੂ ਸਿੰਘ ਆਦਿ ਹਾਜ਼ਰ ਸਨ |