15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 05-01-2026
ਸਿੱਧਵਾਂ ਬੇਟ, 4 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸਫੀਪੁਰ ਚੌਂਕ ਵਿਚ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਤਨਾਮ ਸਿੰਘ ਵਾਸੀ ਵੇਹਰਾਂ ਥਾਣਾ ਮਹਿਤਪੁਰ (ਜਲੰਧਰ) ਅਤੇ ਸੋਨੂੰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੁੰਡੀ ਛੰਨਾਂ ਥਾਣਾ ਫੱਤੂਢੀਂਗਾ (ਕਪੂਰਥਲਾ) ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਆਪਣੇ ਮੋਟਰਸਾਈਕਲ ਪੀ.ਬੀ.10.ਐੱਚ.ਵਾਈ-5122 ਪਰ ਸਵਾਰ ਹੋ ਕੇ ਧਰਮਕੋਟ ਤੋਂ ਸਿੱਧਵਾਂ ਬੇਟ ਵੱਲ ਨੂੰ ਆ ਰਹੇ ਹਨ, ਜੇਕਰ ਰਸਤੇ ਵਿਚ ਪੈਂਦੀ ਅੱਬੂਪੁਰਾ ਡਰੇਨ ਕੋਲ ਨਾਕਾਬੰਦੀ ਕਰ ਲਈ ਜਾਵੇ ਤਾਂ ਉਕਤ ਦੋਹੇਂ ਸ਼ਖ਼ਸ ਕਾਬੂ ਆ ਸਕਦੇ ਹਨ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਹਾਂ ਨੂੰ 10 ਗਰਾਮ ਹੈਰੋਇਨ ਸਮੇਤ ਮੋਟਰਸਾਈਕਲ ਕਾਬੂ ਕਰ ਲਿਆ | ਜਿਨ੍ਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਵੱਖ-ਵੱਖ ਧਰਾਵਾਂ ਤਹਿਤ 07 ਅਤੇ ਸੋਨੂ ਸਿੰਘ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦਾ ਥਾਣਾ ਤਲਵੰਡੀ ਚੌਧਰੀਆਂ ਵਿਖੇ ਇਕ ਮਾਮਲਾ ਦਰਜ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦਾ ਹਰ ਫ਼ੈਸਲਾ ਪੰਜਾਬ ਦੀ ਖੁਸ਼ਹਾਲੀ 'ਚ ਅੜਿੱਕਾ-ਮਨਪ੍ਰੀਤ ਸਿੰਘ ਇਯਾਲੀ ਤਿੰਨੋਂ ਖੇਤੀ ਕਾਨੂੰਨ, ਵੀ.ਵੀ... ਅਗਲੀ ਖ਼ਬਰ ਮੈਡੀਸੇਫ ਹਸਪਤਾਲ ਰਾਏਕੋਟ ਦੇ ਮਾਹਿਰ ਡਾਕਟਰਾਂ ਵਲੋਂ ਪਿੰਡ ਜੌਹਲਾਂ ਦੇ ਦਰਜਨਾਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ
Ad Position 24