ਰਾਏਕੋਟ, 4 ਜਨਵਰੀ (ਸੁਸ਼ੀਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਦੀ ਅਵਾਜ਼ ਦਬਾਉਣ ਲਈ ਉਨ੍ਹਾਂ 'ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਮੀਤ ਪ੍ਰਧਾਨ, ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇਕਰ ਕੋਈ ਅਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਦਬਾਉਣ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ | ਉਨ੍ਹਾਂ ਪੱਤਰਕਾਰਾਂ ਤੇ ਸਮਾਜਿਕ ਕਾਰਕੁੰਨਾਂ 'ਤੇ ਦਰਜ ਕੀਤਾ ਪਰਚਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ |