15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ-ਜੱਟਪੁਰਾ ਦੇ ਸਾਲਾਨਾ ਜੋੜ ਮੇਲੇ ਦੀਆਂ ਤਾਰੀਕਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 05-01-2026
ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਸ੍ਰੀ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਪਾਉਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਗੀ ਵਿਚ ਦੱਸਿਆ ਕਿ ਇਸ ਵਾਰ ਸਾਲਾਨਾ ਜੋੜ ਮੇਲਾ ਮਿਤੀ 18, 19 ਤੇ 20 ਜਨਵਰੀ 2026 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 18 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ 19 ਤੇ 20 ਜਨਵਰੀ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਦੌਰਾਨ ਉੱਚ ਕੋਟੀ ਦੇ ਸਿੱਖ ਵਿਦਵਾਨ ਹਾਜ਼ਰੀਆਂ ਭਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਜੋੜ ਮੇਲੇ ਵਿਚ ਤਨ, ਮਨ, ਧਨ ਤੋਂ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਬੀਬੀ ਗੁਰਸ਼ਰਨ ਕੌਰ ਖ਼ਾਲਸਾ, ਜਪਸਿਮਰਨ ਕੌਰ ਖ਼ਾਲਸਾ, ਹਰਜੋਗ ਕੌਰ ਖ਼ਾਲਸਾ, ਸਰਪੰਚ ਪਰਮਜੀਤ ਸਿੰਘ ਲੰਮਾ, ਸੁਖਦੇਵ ਸਿੰਘ ਕੈਨੇਡਾ, ਸਾਬਕਾ ਸਰਪੰਚ ਮੱਘਰ ਸਿੰਘ ਕੈਨੇਡਾ, ਭਾਈ ਸਾਹਿਬ ਸਿੰਘ ਕੈਨੇਡਾ, ਗਿਆਨੀ ਭਾਗ ਸਿੰਘ, ਚਰਨ ਸਿੰਘ ਮਾਹੀ, ਬਲਵੀਰ ਸਿੰਘ ਢਿੱਲੋਂ, ਸੁਖਪ੍ਰੀਤ ਸਿੰਘ ਲੰਮਾ, ਲਖਵੀਰ ਸਿੰਘ ਬਿੱਟੂ, ਬਾਬਾ ਧੰਨਾ ਸਿੰਘ, ਗੁਰਚਰਨ ਸਿੰਘ ਢਿੱਲੋਂ, ਨੰਬਰਦਾਰ ਜਰਨੈਲ ਸਿੰਘ ਲੰਮਾ, ਨੰਬਰਦਾਰ ਜਗਦੇਵ ਸਿੰਘ, ਕਰਨੈਲ ਸਿੰਘ ਢਿੱਲੋਂ, ਸੁਰਜੀਤ ਸਿੰਘ ਲੰਮਾ, ਨਛੱਤਰ ਸਿੰਘ ਲੰਮਾ, ਨਿਹੰਗ ਜਸਵੰਤ ਸਿੰਘ, ਹਰਦੀਪ ਸਿੰਘ, ਸਿਮਰਜੀਤ ਸਿੰਘ, ਗਿਆਨੀ ਜਸਕਰਨ ਸਿੰਘ ਬੋਪਾਰਾਏ, ਬਿੱਲੂ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਨਾਲ ਸਬੰਧਿਤ ਸਕੂਲਾਂ ਦੇ ਬੱਚਿਆਂ ਲਈ ਰੋਟਰੀ ਕਲੱਬ ਵਲੋਂ ਯਤਨ ਨਿਰੰਤਰ ਜਾਰੀ ਅਗਲੀ ਖ਼ਬਰ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੀ ਤਰਜ਼ 'ਤੇ ਬੰਦੀ ਸਿੰਘਾਂ ਦੀ ਰਿਹਾਈ ਵੀ ਹੋਵੇੇ-ਸੰਤ ਜਸਦੇਵ ਸਿੰਘ ਲੋਹਟਬੱਦੀ
Ad Position 24