15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹੜ੍ਹ ਪ੍ਰਭਾਵਿਤ ਇਲਾਕੇ ਨਾਲ ਸਬੰਧਿਤ ਸਕੂਲਾਂ ਦੇ ਬੱਚਿਆਂ ਲਈ ਰੋਟਰੀ ਕਲੱਬ ਵਲੋਂ ਯਤਨ ਨਿਰੰਤਰ ਜਾਰੀ

Ad Position 21
No active advertisement
ਅਜੀਤ ਡੈਸਕ 05-01-2026
ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅੱਧੀ ਦਰਜਨ ਸਕੂਲਾਂ ਦੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਗਰਮ ਜਰਸੀਆਂ ਵੰਡਣ ਲਈ ਯਤਨ ਜਾਰੀ ਹਨ | ਜਿਸ ਤਹਿਤ ਰੋਟਰੀ ਕਲੱਬ ਦੇ ਜ਼ਿਲ੍ਹਾ ਚੇਅਰਮੈਨ ਅਤਰ ਸਿੰਘ ਚੱਢਾ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥੋਬਾ (ਜ਼ਿਲ੍ਹਾ ਅੰਮਿ੍ਤਸਰ) ਦੇ 200 ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਅਤਰ ਸਿੰਘ ਚੱਢਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿਚਲੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅੱਤ ਦੀ ਪੈ ਰਹੀ ਸਰਦੀ ਤੋਂ ਬਚਾਉਣ ਲਈ ਗਰਮ ਜਰਸੀਆਂ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਰੋਟਰੀ ਕਲੱਬ ਰਾਏਕੋਟ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਸਦਕਾ ਅੱਧੀ ਦਰਜ਼ਨ ਸਕੂਲਾਂ ਦੇ ਬੱਚਿਆਂ ਲਈ ਗਰਮ ਜਰਸੀਆਂ ਵੰਡੀਆਂ ਜਾ ਰਹੀਆਂ ਹਨ | ਇਸ ਮੌਕੇ ਰੋਟਰੀ ਕਲੱਬ ਰਾਏਕੋਟ ਦੇ ਪ੍ਰਧਾਨ ਇੰਦਰਜੀਤ ਸਿੰਘ ਤਲਵੰਡੀ, ਤਲਵਿੰਦਰ ਸਿੰਘ ਜੱਸਲ, ਸਾਬਕਾ ਮੈਨੇਜਰ ਸੰਤਰਾਮ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲਕਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ ਲਈ ਪ੍ਰਬੰਧਕਾਂ ਨੇ ਦਾਖਾ, ਘਮਣੇਵਾਲ ਨੂੰ ਦਿੱਤਾ ਸੱ... ਅਗਲੀ ਖ਼ਬਰ ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ-ਜੱਟਪੁਰਾ ਦੇ ਸਾਲਾਨਾ ਜੋੜ ਮੇਲੇ ਦੀਆਂ ਤਾਰੀਕਾਂ ਦਾ ਐਲਾਨ
Ad Position 24