15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਲਕਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ ਲਈ ਪ੍ਰਬੰਧਕਾਂ ਨੇ ਦਾਖਾ, ਘਮਣੇਵਾਲ ਨੂੰ ਦਿੱਤਾ ਸੱਦਾ ਪੱਤਰ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ-ਜਤਿੰਦਰ ਮਲਕਪੁਰ

Ad Position 21
No active advertisement
ਅਜੀਤ ਡੈਸਕ 05-01-2026
ਹੰਬੜਾਂ, 4 ਜਨਵਰੀ (ਮੇਜਰ ਹੰਬੜਾਂ)-ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਪਿੰਡ ਮਲਕਪੁਰ ਬੇਟ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਤਿੰਦਰ ਸਿੰਘ ਮਲਕਪੁਰ, ਗੁਰਦੀਪ ਸਿੰਘ ਮਲਕਪੁਰ, ਜਗਜੀਤ ਸਿੰਘ ਬਿੱਟੂ, ਰਛਪਾਲ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਸਵੇਰ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਬਾਬਾ ਕੇਵਲ ਸਿੰਘ ਜੀ ਮੁੱਖ ਸੇਵਾਦਾਰ ਸ੍ਰੀ ਖੁਰਾਲਗੜ੍ਹ ਸਾਹਿਬ ਧਾਰਮਿਕ ਦੀਵਾਨ ਸਜਾਉਣਗੇ ਤੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਗੇ | ਪ੍ਰਬੰਧਕਾਂ ਵਲੋਂ ਸਮਾਗਮ ਲਈ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਕਾਂਗਰਸ ਦੇ ਐੱਸ.ਸੀ ਵਿੰਗ ਲੁਧਿਆਣਾ ਦੇ ਚੇਅਰਮੈਨ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਚੇਅਰਮੈਨ ਮੇਜਰ ਸਿੰਘ ਭੈਣੀ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਕੁਲਦੀਪ ਸਿੰਘ ਧਾਲੀਵਾਲ, ਮਾ. ਬਲਵੀਰ ਸਿੰਘ ਬਾਸੀਆਂ, ਮਾ. ਬਲਦੇਵ ਸਿੰਘ ਮੁੱਲਾਂਪੁਰ, ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਬਾਬਾ ਗੁਲਜਾਰ ਸਿੰਘ ਘਮਣੇਵਾਲ, ਸਾਬਕਾ ਸਰਪੰਚ ਸੁਰਜੀਤ ਸਿੰਘ ਬਢੇਲ, ਕਰਤਿੰਦਰਪਾਲ ਸਿੰਘ ਸਿੰਘਪੁਰਾ, ਦੀਦਾਰ ਸਿੰਘ ਘਮਣੇਵਾਲ, ਸਾਬਕਾ ਸਰਪੰਚ ੳੇੁਜਾਗਰ ਸਿੰਘ ਵਲੀਪੁਰ, ਨੰਬਰਦਾਰ ਗੁਰਚਰਨ ਸਿੰਘ ਵਲੀਪੁਰ, ਚਰਨ ਸਿੰਘ ਮਲਕਪੁਰ, ਮੇਜਰ ਸਿੰਘ ਮਲਕਪੁਰ, ਧਰਮਿੰਦਰ ਸਿੰਘ ਮਲਕਪੁਰ, ਗੁਲਵੰਤ ਸਿੰਘ, ਰਛਪਾਲ ਸਿੰਘ ਬੀਰਮੀ, ਬਚਿੱਤਰ ਸਿੰਘ ਨੌਰਥ, ਜਰਮਨ ਸਿੰਘ ਸਿੱਧਵਾਂ, ਸਾਬਕਾ ਸਰਪੰਚ ਅਲਬੇਲ ਸਿੰਘ, ਗਗਨ ਘਮਣੇਵਾਲ, ਮੇਵਾ ਸਿੰਘ ਸਲੇਮਪੁਰ ਸਮੇਤ ਹੋਰ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐੱਮ.ਪੀ. ਕੋਟਾ ਗ੍ਰਾਂਟ ਨਾਲ ਪਿੰਡ ਈਸੇਵਾਲ 'ਚ ਸੀਵਰੇਜ ਪ੍ਰੋਜੈਕਟ ਸ਼ੁਰੂ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਨਾਲ ਸਬੰਧਿਤ ਸਕੂਲਾਂ ਦੇ ਬੱਚਿਆਂ ਲਈ ਰੋਟਰੀ ਕਲੱਬ ਵਲੋਂ ਯਤਨ ਨਿਰੰਤਰ ਜਾਰੀ
Ad Position 24