15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਸਾਵਿਤਰੀ ਬਾਈ ਫੂਲੇ ਦੀ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 05-01-2026
ਰਾਏਕੋਟ/ਹਲਵਾਰਾ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ, ਮਨਦੀਪ ਸਿੰਘ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਸਾਵਿਤਰੀ ਬਾਈ ਦੀ ਜੈਯੰਤੀ ਮਨਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਦੱਸਿਆ ਕਿ ਸਾਵਿਤਰੀ ਬਾਈ ਫੂਲੇ ਜੈਯੰਤੀ, ਜੋ ਹਰ ਸਾਲ 3 ਜਨਵਰੀ ਨੂੰ ਮਨਾਈ ਜਾਂਦੀ ਹੈ, ਜੋ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਸਨ, ਜਿਨ੍ਹਾਂ ਦੇ ਜਨਮ ਦਿਵਸ ਦੇ ਸਨਮਾਨ ਵਿਚ ਇਹ ਜੈਯੰਤੀ ਮਨਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ 3 ਜਨਵਰੀ 1848 ਵਿਚ ਸਾਵਿਤਰੀ ਬਾਈ ਵਲੋਂ ਪਹਿਲਾਂ ਵਿੱਦਿਆਲਾ ਸ਼ੁਰੂ ਕੀਤਾ ਅਤੇ ਉਹ ਔਰਤਾਂ ਦੇ ਸੁਪਨਿਆਂ ਨੂੰ ਜ਼ਿੰਦਾ ਰੱਖਣ ਲਈ ਇਕ ਚਾਨਣ-ਮੁਨਾਰੇ ਵਜੋਂ ਸਾਬਿਤ ਹੋਏ | ਉਨ੍ਹਾਂ ਵਲੋਂ ਲੜਕੀਆਂ ਨੂੰ ਪੜ੍ਹਨ ਦਾ ਹੱਕ ਦਿਵਾਇਆ ਗਿਆ, ਜਿਨ੍ਹਾਂ ਬਦੌਲਤ ਲੜਕੀਆਂ ਨੇ ਵੱਖ-ਵੱਖ ਖੇਤਰਾਂ ਦੀ ਉਚੇਰੀ ਪੜ੍ਹਾਈ ਹਾਸਲ ਕਰਕੇ ਮੱਲਾਂ ਮਾਰੀਆਂ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਆਖਿਆ ਕਿ ਔਰਤਾਂ ਦੀ ਸਿੱਖਿਆ ਅਤੇ ਸਮਾਜਿਕ ਸੁਧਾਰ ਵਿਚ ਮੋਹਰੀ, ਸਾਵਿਤਰੀ ਬਾਈ ਨੇ ਉਸ ਯੁੱਗ ਵਿਚ ਸਮਾਜ ਦੇ ਡੂੰਘੀਆਂ ਜੜ੍ਹਾਂ ਵਾਲੇ ਵਿਤਕਰੇ ਨੂੰ ਚੁਣੌਤੀ ਦਿੱਤੀ ਅਤੇ ਔਰਤਾਂ ਦੇ ਬਣਦੇ ਹੱਕਾਂ ਦੇ ਸੰਘਰਸ਼ 'ਚ ਕਈ ਰੁਕਾਵਟਾਂ ਨੂੰ ਤੋੜਿਆ ਹੈ | ਇਸ ਮੌਕੇ ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਦੀ ਸਹਾਇਕ ਪ੍ਰੋਫ਼ੈਸਰ ਡਾ. ਮੀਤਾ ਨੇ ਲੜਕੀਆਂ ਦੀ ਸਿੱਖਿਆ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਦੱਸਿਆ ਕਿ ਕਿਵੇਂ ਇਕ ਲੜਕੀ ਦੀ ਸਿੱਖਿਆ ਪਰਿਵਾਰ ਦੀ ਸਥਿਤੀ ਨੂੰ ਬਦਲਦੀ ਹੈ ਅਤੇ ਇਹ ਸਮਾਜ 'ਤੇ ਕਿਵੇਂ ਸਕਾਰਾਤਮਕ ਪ੍ਰਭਾਵ ਪਾਉਂਦੀ ਹੈ | ਇਸ ਸਮੇਂ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕੇ 'ਚ ਨਸ਼ਿਆਂ ਦਾ ਸ਼ਿਕਾਰ ਹੋਏ ਚੋਰਾਂ ਅਤੇ ਲੁਟੇਰਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਕਸਬਾ ਸਿੱਧਵਾਂ ਬ... ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 14ਵੇਂ ਦਿਨ ਆਖ਼ਰੀ ਪੜਾਅ ਸ੍ਰੀ ਮੈਹਦੇਆਣਾ ਸਾਹਿਬ ਲਈ ਹੋਇਆ ਰਵਾਨਾ
Ad Position 24