15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰਾਏਕੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਧਰਮ, ਸੱਚ ਅਤੇ ਇਨਸਾਫ਼ ਦੇ ਸਿਧਾਂਤਾ ਦੀ ਪ੍ਰੇਰਨਾ ਦਿੰਦਾ ਹੈ- ਜਥੇਦਾਰ ਤਲਵੰਡੀ

Ad Position 21
No active advertisement
ਅਜੀਤ ਡੈਸਕ 05-01-2026
ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ, ਰਾਏਕੋਟ ਵਿਖੇ ਸਾਲਾਨਾ ਜੋੜ ਮੇਲਾ ਅਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਦੀ ਦੇਖ-ਰੇਖ ਹੇਠ 858ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਲੋੜਵੰਦ ਮਰੀਜ਼ਾਂ ਲਈ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਾਹਾਰਾਜ ਜੀ ਦਾ ਜੀਵਨ ਸਾਨੂੰ ਧਰਮ, ਸੱਚ ਅਤੇ ਇਨਸਾਫ਼ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਤਾਜਪੁਰ ਨੇ ਦੱਸਿਆ ਖ਼ੂਨਦਾਨ ਕੈਂਪ ਦੌਰਾਨ 45 ਬਲੱਡ ਯੂਨਿਟ ਇਕੱਤਰ ਕੀਤਾ ਗਿਆ, ਜੋ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ, ਹਰਪ੍ਰੀਤ ਸਿੰਘ ਅਕਾਊਟੈਂਟ, ਭਾਈ ਸਰਬਜੀਤ ਸਿੰਘ ਮੈਂਬਰ ਫਲੈਂਗ, ਭਾਈ ਕਸ਼ਮੀਰ ਸਿੰਘ ਗੁਰਦੁਆਰਾ ਇੰਸਪੈਕਟਰ, ਭਾਈ ਹਰਪਾਲ ਸਿੰਘ ਗੁਰਦੁਆਰਾ ਇੰਸਪੈਕਟਰ, ਹਰਮਿੰਦਰ ਸਿੰਘ ਭੂੰਦੜੀ ਖ਼ਜ਼ਾਨਚੀ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਡਾ.ਜਗਰਾਜ ਸਿੰਘ ਰਾਜਗੜ੍ਹ, ਬਾਵਾ ਜੱਟਪੁਰਾ, ਮਨਜੀਤ ਸਿੰਘ ਡਰਾਈਵਰ, ਭਾਈ ਜਗਦੀਸ਼ ਸਿੰਘ, ਭਾਈ ਹਰਜਿੰਦਰ ਸਿੰਘ ਰਿਕਾਰਡ ਕੀਪਰ, ਪਰਮਵੀਰ ਸਿੰਘ, ਗੁਰਦੀਪ ਸਿੰਘ ਸਟੋਰ ਕੀਪਰ, ਗੁਰਕੀਰਤ ਸਿੰਘ ਸਹਾਇਕ ਸਟੋਰ ਕੀਪਰ, ਗੁਰਜੀਤ ਸਿੰਘ ਗੁੱਜਰਵਾਲ, ਵਰਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਜਸਰੀਨ ਕੌਰ ਤਾਜਪੁਰ, ਮਨਦੀਪ ਸਿੰਘ ਟੂਸਾ, ਅਰਮਾਨ ਟੂਸਾ, ਪਰਮ ਟੂਸਾ, ਸੁਖਦਰਸ਼ਨ ਸਿੰਘ ਗੋਨੀ ਤਾਜਪੁਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੇਟ ਇਲਾਕੇ 'ਚ ਨਸ਼ਿਆਂ ਦਾ ਸ਼ਿਕਾਰ ਹੋਏ ਚੋਰਾਂ ਅਤੇ ਲੁਟੇਰਿਆਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਕਸਬਾ ਸਿੱਧਵਾਂ ਬ...
Ad Position 24