20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026
ਖੰਨਾ, 5 ਜਨਵਰੀ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਖੰਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਸਮਾਗਮ ਵਿਚ ਇਲਾਕੇ ਦੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਬੱਚਿਆਂ ਵੱਲੋਂ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ 'ਚ ਸ਼ਬਦ ਪੜੇ ਗਏ | ਬਾਅਦ 'ਚ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਮੀਤ ਪ੍ਰਧਾਨ ਰਾਮ ਸਿੰਘ ਸਕੱਤਰ ਰਜਿੰਦਰ ਸਿੰਘ ਕੈਸ਼ੀਅਰ ਜਗਤਾਰ ਸਿੰਘ ਸੇਖੋਂ, ਕਿਰਪਾਲ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਕੰਗ, ਦਰਸ਼ਨ ਸਿੰਘ ਢਿੱਲੋਂ, ਹਰਮੇਲ ਸਿੰਘ, ਗੁਰਨਾਮ ਸਿੰਘ, ਹਰਭਜਨ ਸਿੰਘ, ਵਕੀਲ ਜਰਨੈਲ ਸਿੰਘ, ਨਛੱਤਰ ਸਿੰਘ, ਸਿਕੰਦਰ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਮੀਤ ਗ੍ਰੰਥੀ ਸਾਹਿਲਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੇਮੀ ਜੋੜਿਆਂ ਖ਼ਿਲਾਫ਼ ਪਿੰਡ ਦੀ ਪੰਚਾਇਤ ਨੇ ਪਾਇਆ ਮਤਾ ਅਗਲੀ ਖ਼ਬਰ ਪੰਜਾਬ ਦੇ ਓਵਰਏਜ਼ ਬੇਰੁਜ਼ਗਾਰ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼
Ad Position 24