20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੋਦੀ ਸਰਕਾਰ ਨੇ ਮੁੱਢ ਤੋਂ ਕਾਰਪੋਰੇਟ ਪੱਖੀ ਏਜੰਡੇ ਨੂੰ ਲਾਗੂ ਕਰਕੇ ਲੋਕਾਂ ਨਾਲ ਧਰੋਹ ਕਮਾਇਆ

Ad Position 21
No active advertisement
ਅਜੀਤ ਡੈਸਕ 06-01-2026
ਰਾਏਕੋਟ, 5 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਮਾ. ਹਰਪਾਲ ਸਿੰਘ ਭੈਣੀ ਦਰੇੜਾ ਤੇ ਕਿਸਾਨ ਆਗੂ ਮਾ. ਮੁਖਤਿਆਰ ਸਿੰਘ ਜਲਾਲਦੀਵਾਲ ਹਾਜ਼ਰ ਹੋਏ | ਇਸ ਮੌਕੇ ਮਾ. ਹਰਪਾਲ ਸਿੰਘ ਭੈਣੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੱਤ੍ਹਾ ਵਿਚ ਆਉਣ 'ਤੇ ਮੁੱਢ ਤੋਂ ਹੀ ਕਾਰਪੋਰੇਟ ਪੱਖੀ ਅਤੇ ਆਰ.ਐੱਸ.ਐੱਸ ਦੇ ਫਿਰਕੂ ਏਜੰਡੇ ਨੂੰ ਧੜਾ-ਧੜਾ ਲਾਗੂ ਕਰਕੇ ਆਮ ਜਨਤਾ ਦੇ ਖ਼ਿਲਾਫ਼ ਬਿੱਲ ਪਾਸ ਕੀਤੇ ਹਨ, ਜਿਵੇਂ ਕਿ ਅਗਨੀਵੀਰ ਸਕੀਮ ਲਾਗੂ ਕਰਕੇ ਦੇਸ਼ ਦੇ ਸਰਮਾਏ ਨੌਜਵਾਨਾਂ ਦਾ ਭਵਿੱਖ ਖ਼ਤਮ ਕੀਤਾ ਜਾ ਰਿਹਾ ਹੈ, ਪਬਲਿਕ ਸੈਕਟਰ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚ ਦੇ ਆਪਣੀਆਂ ਜੇਬ੍ਹਾਂ ਭਰੀਆਂ ਜਾ ਰਹੀਆਂ ਹਨ, ਮਨਰੇਗਾ ਕਾਨੂੰਨ ਖ਼ਤਮ ਕਰਕੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਨੂੰ ਖਤਰੇ ਵਿਚ ਪਾ ਦਿੱਤਾ ਹੈ ਉੱਥੇ ਹੀ 'ਜੀ ਰਾਮ ਜੀ' ਸਕੀਮ ਲਿਆ ਕੇ ਝੂਠੇ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਆਗੂਆਂ ਨੇ ਆਖਿਆ ਕਿ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਇਨ੍ਹਾਂ ਕਿਰਤੀ ਵਰਗ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਜ਼ੋਰਦਾਰ ਸੰਘਰਸ਼ ਕਰਦੀ ਰਹੀ ਹੈ | ਇਸ ਮੌਕੇ ਅੱਜ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਤਹਿਸੀਲ ਰਾਏਕੋਟ ਦਾ ਇਜਲਾਸ 11 ਜਨਵਰੀ ਨੂੰ ਪਿੰਡ ਜਲਾਲਦੀਵਾਲ ਵਿਖੇ ਕੀਤਾ ਜਾਵੇਗਾ, ਜਿਸ ਵਿਚ ਖੇਤ ਮਜ਼ਦੂਰਾਂ ਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਪੁੱਜਣਗੇ | ਇਸ ਮੌਕੇ ਸਾਬਕਾ ਪੰਚ ਕਰਨੈਲ ਸਿੰਘ, ਪ੍ਰਧਾਨ ਜਗਦੀਸ਼ ਸਿੰਘ, ਚਰਨ ਸਿੰਘ, ਮਹਿੰਦਰ ਸਿੰਘ, ਬਲਜਿੰਦਰ ਸਿੰਘ, ਭੋਲਾ ਸਿੰਘ, ਜਗਦੀਸ਼ ਸਿੰਘ ਪੇਂਟਰ, ਜੰਗੀਰ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਮੱਧ ਵਰਗੀ, ਲੋੜਵੰਦ ਪਰਿਵਾਰਾਂ ਲਈ ਵਰਦਾਨ ਬਣੇਗੀ-ਬੱਸਣ ਅਗਲੀ ਖ਼ਬਰ ਸਲੌਦੀ ਵਿਚ 11 ਜਨਵਰੀ ਦਿਨ ਐਤਵਾਰ ਨੂੰ ਧੀਆਂ ਦੀ ਲੋਹੜੀ ਮਨਾਈ ਜਾਵੇਗੀ
Ad Position 24