ਚੌਂਕੀਮਾਨ, 5 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਪੰਚਾਇਤੀ ਗੁਰਦੁਆਰਾ ਸਾਹਿਬ ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਵਜ਼ੀਰ ਸੁਖਦਰਸ਼ਨ ਸਿੰਘ ਦਾਖਾ ਤੇ ਗਿਆਨੀ ਜਤਿੰਦਰ ਸਿੰਘ ਖ਼ਾਲਸਾ ਤਲਵੰਡੀ ਦੇੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਗਿਆਨੀ ਜਸਮਿੰਦਰ ਸਿੰਘ ਖ਼ਾਲਸਾ ਤਲਵੰਡੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਕਥਾ ਰਾਹੀਂ ਜਾਣੂੰ ਕਰਵਾਇਆ ਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਰਾਹ 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' 'ਤੇ ਚੱਲਣ ਲਈ ਪ੍ਰੇਰਿਤ ਕੀਤਾ |