20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਾਨਕਸਰ ਦਰਬਾਰ ਡਾਂਗੋਂ ਵਿਖੇ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-01-2026
ਪੱਖੋਵਾਲ/ਸਰਾਭਾ, 5 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਅਹਿਮ ਰੋਲ ਨਿਭਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲੇ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਇਕੱਤਰ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਉਨ੍ਹਾਂ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਨੇ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲਿਆਂ ਨੂੰ ਸਿਰੋਪਾਓ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਦੀਵਾਨ ਦੌਰਾਨ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ... ਅਗਲੀ ਖ਼ਬਰ ਪਿੰਡ ਤਲਵੰਡੀ ਖੁਰਦ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24