20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਬੱਦੋਵਾਲ (ਲੁਧਿ:) ਗੁਰਦੁਆਰਾ ਨਾਨਕ ਨਿਰੰਕਾਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-01-2026
ਮੁੱਲਾਂਪੁਰ-ਦਾਖਾ, 5 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਂਡੇ ਰੋਡ ਬੱਦੋਵਾਲ (ਲੁਧਿ:) ਗੁਰਦੁਆਰਾ ਨਾਨਕ ਨਿਰੰਕਾਰ ਵਿਖੇੇ ਪਿਛਲੇ ਦਸੰਬਰ ਮਹੀਨੇ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਸੰਪੂਰਨ ਹੋਈ | ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਵਿਚ ਕੀਰਤਨੀ, ਢਾਡੀ ਜੱਥਿਆਂ ਵਲੋਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੁੜਨ ਲਈ ਪ੍ਰੇਰਿਆ ਗਿਆ | ਪੂਰੇ ਧਾਰਮਿਕ ਸਮਾਗਮ ਦੀ ਅਗਵਾਈ ਕਰ ਰਹੇ ਚੱਕ ਪੱਖੀ ਅਸਥਾਨ ਜਲਾਲਾਬਾਦ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਨੇ ਸੰਗਤਾਂ ਨੂੰ ਦਸਮ ਪਾਤਿਸ਼ਾਹ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ | ਝਾਂਡੇ ਰੋਡ ਬੱਦੋਵਾਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋੋਬੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੇਂ ਸੰਗਤਾਂ ਦੀ ਲਾਮਿਸਾਲ ਇਕੱਤਰਤਾ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਧਾਰਮਿਕ ਸਮਾਗਮ ਨੂੰ ਸੰਬੋਧਨ ਸਮੇਂ ਡਾ: ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਭਿਆਸ ਰਾਹੀਂ ਸੱਚਾਈ ਅਤੇ ਸਦਾਚਾਰ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਸੰਤ ਬਾਬਾ ਰੇਸ਼ਮ ਸਿੰਘ ਵਲੋਂ ਬੀਬੀ ਡਾ: ਗੁਰਪ੍ਰੀਤ ਕੌਰ ਮਾਨ (ਧਰਮਪਤਨੀ ਮੁੱਖ ਮੰਤਰੀ ਪੰਜਾਬ) ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦਿੱਤਾ ਗਿਆ | ਪੂਰਾ ਦਿਨ ਜਾਰੀ ਰਹੇ ਇਸ ਧਾਰਮਿਕ ਸਮਾਗਮ 'ਚ ਗੁਰੂ ਕਾ ਲੰਗਰ ਅਤੁੱਟ ਵਰਤਿਆ | ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ (ਲੁਧਿ:) ਵਿਖੇ ਧਾਰਮਿਕ ਸਮਾਗਮ ਸਮੇਂ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ (ਖ਼ਾਲਸਾ) ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ, ਭਾਈ ਕੁਲਦੀਪ ਸਿੰਘ, ਵਿਕਾਸ ਗੋਇਲ, ਦਰਬਾਰਾ ਸਿੰਘ, ਅਨੰਦ ਸਿੰਘ ਦਿੱਲੀ, ਗੁਰਦੇਵ ਸਿੰਘ ਦਿੱਲੀ, ਪ੍ਰਦੀਪ ਯਾਦਵ, ਬਾਬਾ ਲਾਲ ਸਿੰਘ ਭੀਖੀ, ਬਲਕਾਰ ਸਿਘ ਡੱਬਵਾਲੀ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਲੁਧਿਆਣਾ ਨਗਰ ਨਿਗਮ ਨੂੰ ਪਿੰਡਾਂ 'ਤੇ ਕਾਬਜ਼ ਨਹੀਂ ਹੋਣ ਦੇਵੇਗਾ-ਅਕਾਲੀ ਆਗੂ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ...
Ad Position 24