20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਕਾਲੀ ਦਲ ਲੁਧਿਆਣਾ ਨਗਰ ਨਿਗਮ ਨੂੰ ਪਿੰਡਾਂ 'ਤੇ ਕਾਬਜ਼ ਨਹੀਂ ਹੋਣ ਦੇਵੇਗਾ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 06-01-2026
ਚੌਂਕੀਮਾਨ, 5 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਨਗਰ ਨਿਗਮ ਨਾਲ 110 ਦੇ ਕਰੀਬ ਪਿੰਡਾਂ ਨੂੰ ਜੋੜਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਨਾਲ ਪਿੰਡਾਂ ਵਿਚ ਪੰਚਾਇਤਾਂ ਨੂੰ ਖ਼ਤਮ ਕਰਕੇ ਨਗਰ ਨਿਗਮ ਅਧੀਨ ਲਿਆਂਦਾ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਆਗੂ ਜਸਕਰਨ ਸਿੰਘ ਦਿਉਲ, ਅਮਨਦੀਪ ਸਿੰਘ ਅਮਨਾ ਸਵੱਦੀ ਤੇ ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ (ਸਵੱਦੀ ਕਲਾਂ) ਨੇ ਲੁਧਿਆਣਾ ਕਾਰਪੋਰੇਸ਼ਨ ਦੇ ਜਨਰਲ ਇਜਲਾਸ 'ਚ ਲਿਆਂਦੇ ਮਤੇ 'ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਦਿੱਲੀ ਦੇ ਨੇਤਾਵਾਂ ਦੇ ਚਹੇਤੇ ਕਾਰੋਪਰੇਟ ਘਰਾਣਿਆਂ ਨੂੰ ਉਪਜਾਊ ਜ਼ਮੀਨਾਂ 'ਤੇ ਕਾਬਜ਼ ਕਰਵਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਉੱਤਰੀ ਖੇਤਰ ਦੀ ਅੰਤਰ-ਯੂਨੀਵਰਸਿਟੀ ਬੈਡਮਿੰਟਨ ਪੁਰਸ਼ ਚੈਂਪੀਅਨਸ਼ਿਪ 'ਚ ਸੀਟੀ ਯੂਨੀਵਰਸਿਟੀ ਬਣੀ ਚੈਂਪੀਅਨ ਅਗਲੀ ਖ਼ਬਰ ਬੱਦੋਵਾਲ (ਲੁਧਿ:) ਗੁਰਦੁਆਰਾ ਨਾਨਕ ਨਿਰੰਕਾਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24