20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕਾਂਗਰਸ ਵਲੋਂ ਸਮਰਾਲਾ 'ਚ 'ਮਨਰੇਗਾ ਬਚਾਓ ਅੰਦੋਲਨ' 'ਚ ਹਲਕਾ ਗਿੱਲ 'ਚੋਂ ਵੱਡੀ ਗਿਣਤੀ ਵਰਕਰਾਂ ਨਾਲ ਸ਼ਾਮਿਲ ਹੋਵਾਂਗੇ-ਲਹਿਰਾ

Ad Position 21
No active advertisement
ਅਜੀਤ ਡੈਸਕ 06-01-2026
ਹੰਬੜਾਂ, 5 ਜਨਵਰੀ (ਮੇਜਰ ਹੰਬੜਾਂ)-ਕਾਂਗਰਸ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਕਾਂਗਰਸ ਦੀ ਲੀਡਰਸ਼ਿਪ ਵਲੋਂ ਮਨਰੇਗਾ ਬਚਾਉਣ ਸਬੰਧੀ ਸ਼ੁਰੂ ਕੀਤੇ ਜਾ ਰਹੇ ਅੰਦੋਲਨ 'ਚ ਵਿਧਾਨ ਸਭਾ ਹਲਕਾ ਗਿੱਲ 'ਚੋਂ 9 ਜਨਵਰੀ ਨੂੰ ਸਮਰਾਲਾ ਵਿਖੇ ਕੇਂਦਰ ਵਿਰੁੱਧ ਰੱਖੇ ਗਏ ਮਨਰੇਗਾ ਬਚਾਓ ਅੰਦੋਲਨ 'ਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਨਾਲ ਸ਼ਮੂਲੀਅਤ ਕਰਾਂਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਨੇ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਗੌਂਸਪੁਰ, ਨੂਰਪੁਰ ਬੇਟ, ਖਹਿਰਾ ਬੇਟ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਕਾਮਿਆਂ ਨਾਲ ਕਾਂਗਰਸ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ ਤੇ ਕੇਂਦਰ ਸਰਕਾਰ ਨੂੰ ਮਨਰੇਗਾ ਨੂੰ ਤੋੜਨ ਵਾਲੇ ਮਨਸੂਬਿਆਂ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦਲਿਤ ਪਰਿਵਾਰਾਂ ਤੋਂ ਉਨ੍ਹਾਂ ਦੇ ਰੁਜ਼ਾਗਰ ਖੋਹੇ ਜਾਣ ਦੇ ਮੋਦੀ ਸਰਕਾਰ ਦੇ ਫ਼ੈਸਲੇ ਦੀ ਕਾਂਗਰਸ ਸਖਤ ਸ਼ਬਦਾਂ 'ਚ ਨਿੰਦਾ ਕਰਦੀ ਹੈ | ਸ.ਲਹਿਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਲਿਤਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹਣ ਦੇ ਰਾਹ ਤੁਰੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ 5 ਮਹੀਨੇ ਪਹਿਲਾਂ ਚੋਰੀ ਹੋਇਆ ਸਰੀਏ ਨਾਲ ਲੋਡ ਟਰੱਕ ਪੁਲਿਸ ਵਲੋਂ ਯੂ.ਪੀ. ਤੋਂ ਕੀਤਾ ਬਰਾਮਦ, ਡਰਾਈਵਰ ਕਾਬੂ ਅਗਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਪਮਾਲੀ ਦੇ ਪ੍ਰਬੰਧਕਾਂ ਵਲੋਂ ਧੀਆਂ ਦੀ ਲੋਹੜੀ ਮਨਾਈ
Ad Position 24