ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਏ
ਅਜੀਤ ਡੈਸਕ
06-01-2026
ਪਿੰਡ ਸਲੇਮਪੁਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਹੰਬੜਾਂ, (ਮੇਜਰ ਹੰਬੜਾਂ)-ਪਿੰਡ ਸਲੇਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਸੇਵਾਦਾਰ ਮੇਵਾ ਸਿੰਘ ਸਲੇਮਪੁਰ, ਮੇਜਰ ਸਿੰਘ ਗਿੱਲ, ਹਰਦੀਪ ਸਿੰਘ ਗਿੱਲ, ਜਥੇ: ਮਨਪ੍ਰੀਤ ਸਿੰਘ ਮਨੀ, ਸਮਾਜ ਸੇਵੀ ਪ੍ਰਧਾਨ ਕੁਲਦੀਪ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਸਤਿਨਾਮ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਸਨ | ਨਗਰ ਕੀਰਤਨ ਸਮੇਂ ਭਾਈ ਧਰਮ ਸਿੰਘ ਗੌਂਸਪੁਰ ਦੇ ਪ੍ਰਸਿੱਧ ਰਾਗੀ ਜਥੇ ਵਲੋਂ ਸੰਗਤਾਂ ਨੂੰ ਜਿੱਥੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਉੱਥੇ ਭਾਈ ਸੁਖਦੇਵ ਸਿੰਘ ਬੂਹ ਦੇ ਪ੍ਰਸਿੱਧ ਢਾਡੀ ਜਥੇ ਵਲੋਂ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਸੰਗਤਾਂ ਨੂੰ ਥਾਂ-ਥਾਂ 'ਤੇ ਬਣੇ ਪੜਾਵਾਂ 'ਤੇ ਚਾਹ-ਪਕੌੜਿਆਂ ਸਮੇਤ ਹੋਰ ਲੰਗਰ ਵਰਤਾਏ ਗਏ, ਉੱਥੇ ਢਾਬਾ 'ਤੇ ਲਗਾਏ ਪੜਾਅ 'ਤੇ ਨਗਰ ਕੀਰਤਨ ਦਾ ਪ੍ਰਧਾਨ ਕੁਲਦੀਪ ਸਿੰਘ ਤੇ ਸਮੂਹ ਪਰਿਵਾਰ ਤੇ ਸੇਵਾਦਾਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਾਪਰਟੀ ਕਾਰੋਬਾਰੀ ਪਰਮਜੀਤ ਸਿੰਘ ਗਿੱਲ, ਯੋਗਾ ਸਿੰਘ ਗਿੱਲ, ਸੁਖਜਿੰਦਰ ਸਿੰਘ, ਸ਼ਿਵਕਰਨ ਸਿੰਘ ਪਟਵਾਰੀ, ਅਰਸ਼ਦੀਪ ਸਿੰਘ ਗਿੱਲ, ਬਲਜੀਤ ਸਿੰਘ ਬਿੱਲੂ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰੀ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਗਰਾਉਂ ਅੰਦਰ ਸ਼ਰਧਾ ਨਾਲ ਮਨਾਇਆ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਵਿਖੇ ਨਤਮਸਤਕ ਹੋਈਆਂ | ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਵਾਰਾਂ ਦਾ ਗਾਇਣ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ | ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ, ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ), ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਗੁਰੂ ਰਾਮ ਦਾਸ, ਗੁਰਦੁਆਰਾ ਮਾਈ ਦਾ ਲਹਿੰਦੀ ਭੈਣੀ, ਗੁਰਦੁਆਰਾ ਭਹੋਈ ਸਾਹਿਬ, ਗੁਰਦੁਆਰਾ ਅਗਵਾੜ ਲੋਪੋ, ਅਗਵਾੜ ਡਾਲਾ, ਗੁਰਦੁਆਰਾ ਭਗਤ ਰਵਿਦਾਸ ਕੱਚਾ ਕਿੱਲਾ, ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਆਦਿ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ | ਜਿੰਨ੍ਹਾਂ ਵਿਚ ਸਿੱਖ ਕੌਮ ਦੇ ਨਾਮੀ ਕੀਰਤਨੀ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਸੰਸਾਰ ਅੰਦਰ ਮਨੁੱਖਤਾ ਦਾ ਪ੍ਰਸਾਰ ਕਰਨ ਲਈ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ ਸ਼ਹਾਦਤਾਂ ਦੀ ਅਜਿਹੀ ਪਿਰਤ ਪਾਈ ਜੋ ਯੁੱਗਾਂ-ਯੁੱਗਾਂ ਤੱਕ ਜਾਰੀ ਰਹੇਗੀ |
ਪਿੰਡ ਸਹਿਬਾਜ਼ਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਜ਼ਦੀਕੀ ਪਿੰਡ ਸਹਿਬਾਜ਼ਪੁਰਾ ਵਿਖੇ ਗੁਰਦੁਆਰਾ ਚਰਨਧੂੜ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਵਾਲੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਥਾਂ-ਥਾਂ ਪੜ੍ਹਾਅ ਕਰਕੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਕੀਰਤਨ ਦੀ ਸੇਵਾ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਵਲੋਂ ਨਿਭਾਈ ਗਈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਸਰਪੰਚ ਮਨਦੀਪ ਕੌਰ ਉੱਪਲ, ਡਾ: ਬਲਜੀਤ ਸਿੰਘ ਉੱਪਲ, ਗੁਰਦੁਆਰਾ ਕਮੇਟੀ ਪ੍ਰਧਾਨ ਜਗਸੀਰ ਸਿੰਘ, ਹਰਦੇਵ ਸਿੰਘ ਧਾਲੀਵਾਲ, ਅਜਮੇਰ ਸਿੰਘ, ਗ੍ਰੰਥੀ ਸੁਰਜੀਤ ਸਿੰਘ, ਕੈਪਟਨ ਜਗਰੂਪ ਸਿੰਘ, ਬਲਜਿੰਦਰ ਸਿੰਘ, ਫੌਜੀ ਪ੍ਰੀਤਮ ਸਿੰਘ, ਪੰਚ ਹਰਜੀਤ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਜਰਨੈਲ ਸਿੰਘ, ਪ੍ਰਧਾਨ ਮਾਨ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਫੌਜੀ ਜੁਗਿੰਦਰ ਸਿੰਘ, ਰਾਜਵਿੰਦਰ ਸਿੰਘ, ਐਪਲ ਸਿੰਘ, ਮਾ: ਰਣਜੀਤ ਸਿੰਘ, ਫੌਜੀ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁੱਜਰਵਾਲ ਵਿਖੇ ਨਗਰ ਕੀਰਤਨ ਸਜਾਇਆ
ਜੋਧਾਂ, (ਗੁਰਵਿੰਦਰ ਸਿੰਘ ਹੈਪੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੰਤ ਜੈ ਸਿੰਘ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਗੁੱਜਰਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸੰਤ ਜੈ ਸਿੰਘ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਇਆ ¢ ਨਗਰ ਕੀਰਤਨ ਦੇ ਰਸਤੇ ਨੂੰ ਸਵਾਗਤੀ ਗੇਟਾਂ ਤੇ ਝੰਡੀਆਂ ਨਾਲ ਸਜਾਇਆ ਗਿਆ | ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਵਿਖੇ ਪੁੱਜਣ 'ਤੇ ਕੁਲਦੀਪ ਸਿੰਘ ਸਾਬਕਾ ਸਰਪੰਚ, ਮੈਨੇਜਰ ਜਗਦੀਸ਼ ਸਿੰਘ, ਹੈ?ਡ ਗ੍ਰੰਥੀ ਗੁਰਜੀਤ ਸਿੰਘ ਭੰਮੀਪੁਰਾ, ਗੁਰਵਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਤੇਜਾ ਸਿੰਘ ਵਲੋਂ ਸਾਂਝੇ ਤੌਰ 'ਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ¢