ਚੌਂਕੀਮਾਨ, 5 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ, ਸਰਪੰਚ ਲਵਜੋਤ ਸਿੰਘ ਸਨੀ, ਮਾ: ਸੰਦੀਪ ਸਿੰਘ ਸੂਜਾਪੁਰ, ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਲੈਕਚਰਾਰ ਪਰਮਜੀਤ ਸਿੰਘ ਸੂਜਾਪੁਰ, ਸਾਬਕਾ ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਹਾਕਮ ਸਿੰਘ, ਨੰਬਰਦਾਰ ਹਰਮਿੰਦਰ ਸਿੰਘ, ਪੰਚ ਮਨਪ੍ਰੀਤ ਸਿੰਘ ਤੇ ਹਰਭਜਨ ਸਿੰਘ ਕੈਨੇਡਾ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਮਾ: ਲਛਮਣ ਸਿੰਘ ਸੇਖੂਪੁਰਾ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ ਨੇ ਆਪਣੀ ਪਤਨੀ ਸਵ: ਬੀਬੀ ਜਸਵਿੰਦਰ ਕੌਰ ਹਾਂਸ ਅਤੇ ਪੋਤਰੀ ਸਰੂਪ ਕੌਰ ਪੁੱਤਰੀ ਧਰਮਿੰਦਰ ਸਿੰਘ ਹਾਂਸ ਦੇ ਜਨਮ ਦਿਨ 'ਤੇ ਸਕੂਲ ਦੇ ਵਿਦਿਆਰਥੀਆਂ ਤੇ ਮਿਡ-ਡੇ ਮੀਲ ਵਰਕਰਾਂ ਨੂੰ ਬੂਟ ਤੇ ਜੁਰਾਬਾਂ ਦਿੱਤੀਆਂ | ਇਸ ਮੌਕੇ ਲੈਕਚਰਾਰ ਪਰਮਜੀਤ ਸਿੰਘ ਸੂਜਾਪੁਰ ਨੇ ਬੱਚਿਆਂ ਨੂੰ ਸ਼ੁੱਧ ਪਾਣੀ ਪੀਣ ਲਈ ਵਾਟਰ ਫਿਲਟਰ ਦਾਨ ਕੀਤਾ | ਇਸ ਮੌਕੇ ਸਕੂਲ ਮੁਖੀ ਬਲਵੀਰ ਕੌਰ ਨੇ ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ ਦੇ ਪਰਿਵਾਰ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਸਕੂਲ ਸਟਾਫ਼ ਨੂੰ ਸਹਿਯੋਗ ਦਿੰਦੇ ਰਹਿੰਦੇ ਹਨ | ਇਸ ਮੌਕੇ ਗ੍ਰਾਮ ਪੰਚਾਇਤ ਤੇ ਸਕੂਲ ਸਟਾਫ਼ ਵਲੋਂ ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਥਾਣੇਦਾਰ ਸੁਖਵਿੰਦਰ ਸਿੰਘ ਹਾਂਸ ਕੈਨੇਡਾ ਨੇ ਕਿਹਾ ਕਿ ਐੱਨ.ਆਰ.ਆਈ ਵੀਰਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਮਦਦ ਕਰਨੀ ਚਾਹੀਦੀ ਹੈ, ਕਿਉਂਕਿ ਇੰਨ੍ਹਾਂ ਸਕੂਲਾਂ ਵਿਚ ਲੋੜਵੰਦ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ | ਇਸ ਮੌਕੇ ਮਲਵਿੰਦਰ ਸਿੰਘ, ਵਰਿੰਦਰ ਸਿੰਘ, ਸਤਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਜੋਤ ਸਿੰਘ, ਤਰਲੋਚਨ ਸਿੰਘ ਮਾਨ, ਮਾ: ਜਗਦੀਪ ਸਿੰਘ, ਕਮਲਜੀਤ ਕੌਰ ਆਦਿ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |