ਹਠੂਰ, 5 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਅੱਜ ਸਮੁੱਚੀ ਦੁਨੀਆਂ ਇਹ ਸਮਝਣ ਲੱਗੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਦਰਸ਼, ਉਦੇਸ਼ ਅਤੇ ਉਪਦੇਸ਼ ਸਮੁੱਚੀ ਮਾਨਵਤਾ ਦੀ ਭਲਾਈ ਲਈ ਹੀ ਹਨ | ਜਿੰਨ੍ਹਾਂ ਨੇ ਇਸਦੀ ਪੂਰਤੀ ਲਈ ਆਪਣਾ ਸਰਬੰਸ ਮਾਨਵਤਾ, ਦੇਸ਼ ਕੌਮ ਤੋਂ ਕੁਰਬਾਨ ਕਰ ਦਿੱਤਾ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਆਪਣੇ ਜੱਦੀ ਪਿੰਡ ਮੱਲ੍ਹਾ ਵਿਖੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਜੀ ਦੀ ਲਾਸਾਨੀ ਕੁਰਬਾਨੀ ਦੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਕਮਲਜੀਤ ਸਿੰਘ ਮੱਲ੍ਹਾ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ |