20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਕਿਤਾਬਾਂ ਤੇ ਦਸਤਾਰਾਂ ਦੇ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 06-01-2026
ਰਾਏਕੋਟ, 5 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਡਾ. ਕਰਵਿੰਦਰ ਸਿੰਘ ਯੂ.ਕੇ. ਵਾਲਿਆਂ ਦੇ ਉੱਦਮ ਸਦਕਾ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀ ਆਨ ਤੇ ਸ਼ਾਨ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ ਅਤੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਨੇ ਦੱਸਿਆ ਕਿ ਇਸ ਦਸਤਾਰ ਕੈਂਪ ਵਿਚ ਬੀਬੀ ਕਿਰਨਪ੍ਰੀਤ ਕੌਰ ਖ਼ਾਲਸਾ, ਰਾਜਿੰਦਰ ਸਿੰਘ ਤੇ ਗੁਰਜੰਟ ਸਿੰਘ ਨੇ ਦਸਤਾਰਾਂ ਸਜਾਉਣ ਦੀ ਸਿਖਲਾਈ ਦਿੱਤੀ | ਉਨ੍ਹਾਂ ਇਹ ਵੀ ਦੱਸਿਆ ਕਿ ਸਾਡੀ ਸੰਸਥਾ ਵਲੋਂ ਸ਼ਹੀਦੀ ਸਭਾ ਦੌਰਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 2 ਲੱਖ ਰੁਪਏ ਦੀ ਕੀਮਤ ਦੀਆਂ ਪੁਸਤਕਾਂ ਦੇ ਲੰਗਰ ਲਗਾਏ ਗਏ ਸਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੁੜ੍ਹ ਸਕੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜ ਬੜੇ ਸ਼ਲਾਘਾਯੋਗ ਹਨ | ਇਸ ਸਮੇਂ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਲੈਕਚਰਾਰ ਜਗਜੀਤ ਸਿੰਘ, ਹਰਜੀਤ ਸਿੰਘ ਸਰਾਂ, ਨਿਰਮਲ ਸਿੰਘ, ਗੁਰਚੇਤ ਸਿੰਘ, ਗੁਲਾਬ ਸਿੰਘ, ਉਲਵਿੰਦਰ ਸਿੰਘ, ਰਾਜਪਾਲ ਸਿੰਘ, ਸਾਬਰ ਅਲੀ, ਪਰਮਜੀਤ ਸਿੰਘ, ਬੀਬੀ ਸਿਮਰਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਦੀ ਮਿਸਾਲ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ-ਭਾਗ ਸਿੰਘ ਮੱਲ੍ਹਾ...
Ad Position 24