20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-01-2026
ਰਾਏਕੋਟ, 5 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਯੂਨੀਅਨ ਦੇ ਦਫ਼ਤਰ ਵਿਚ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਸਮੂਹ ਨੰਬਰਦਾਰਾਂ ਨੂੰ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਵਲੋਂ ਨਵੇਂ ਵਰ੍ਹੇ ਦੀਆਂ ਮੁਬਾਰਕਾਂ ਦਿੱਤੀਆਂ | ਉਪਰੰਤ ਮੀਟਿੰਗ ਦੌਰਾਨ 'ਆਪ' ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਨੂੰ ਨਾ ਪੂਰਾ ਕਰਨ 'ਤੇ ਪੰਜਾਬ ਸਰਕਾਰ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਰੜੇ ਸ਼ਬਦਾਂ ਨਾਲ ਨਿਖੇਧੀ ਕੀਤੀ | ਇਸ ਮੌਕੇ ਸਮੂਹ ਨੰਬਰਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪੰਜਾਬ ਦੇ ਸਮੂਹ ਨੰਬਰਦਾਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਆਖਿਆ ਕਿ ਜੇਕਰ ਮੁੱਖ ਮੰਤਰੀ ਪੰਜਾਬ ਨੇ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਕੌਰ ਜੌਹਲਾਂ, ਸੁਖਵਿੰਦਰ ਕੌਰ ਐਤੀਆਣਾ, ਚਮਕੌਰ ਸਿੰਘ ਜੌਹਲਾਂ, ਇੰਦਰਜੀਤ ਸਿੰਘ ਬੋਪਾਰਾਏ ਖੁਰਦ, ਤੇਜਿੰਦਰ ਸਿੰਘ ਬੋਪਾਰਾਏ ਖੁਰਦ, ਸੁਖਦੀਪ ਸਿੰਘ ਬਿੰਜਲ, ਕਪਤਾਨ ਸਿੰਘ, ਹਰਬੰਸ ਸਿੰਘ ਰਾਜੋਆਣਾ ਕਲਾਂ, ਰਛਪਾਲ ਸਿੰਘ ਬੁਰਜ ਹਰੀ ਸਿੰਘ, ਅਵਤਾਰ ਸਿੰਘ ਰਾਏਕੋਟ ਆਦਿ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਘਰ ਸਿੰਘ ਦੇਹੜਕਾ ਵਿਖੇ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਕਿਤਾਬਾਂ ਤੇ ਦਸਤਾਰਾਂ ਦੇ ਲੰਗਰ ਲਗਾਏ
Ad Position 24