ਹਠੂਰ, 5 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸਤਿਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਦੇਹੜਕਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਪ੍ਰਭਾਤਫੇਰੀ ਸਮਾਗਮ ਕਰਵਾਏ ਗਏ | ਜਿਸ ਵਿਚ ਸੰਗਤਾਂ ਨੇ ਵਧ ਚੜ੍ਹਕੇ ਸ਼ਮੂਲੀਅਤ ਕੀਤੀ | ਅੱਜ ਸਮਾਪਤੀ ਸਮਾਗਮ ਮੌਕੇ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਜਸਵਿੰਦਰ ਸਿੰਘ ਖਹਿਰਾ, ਗੁਰਮਤਿ ਸੰਗੀਤ ਅਕੈਡਮੀ ਦੇਹੜਕਾ ਦੇ ਬੱਚਿਆਂ, ਭਾਈ ਅਜਮੇਰ ਸਿੰਘ ਧਾਲੀਵਾਲ, ਗਿਆਨੀ ਭਜਨ ਸਿੰਘ ਨੇ ਕਥਾ ਕੀਰਤਨ ਦੁਆਰਾ ਹਾਜ਼ਰੀ ਭਰੀ | ਇਸ ਮੌਕੇ ਗਿਆਨੀ ਭਜਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਵਲੋਂ ਪਿਛਲੇ 9 ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪੰਜ ਰੋਜ਼ਾ ਪ੍ਰਭਾਤ ਫੇਰੀਆਂ ਸਜਾਈਆਂ ਜਾਂਦੀਆਂ ਹਨ ਅਤੇ ਨਗਰ ਦੀਆਂ ਸੰਗਤਾਂ ਵੱਧ-ਚੜ੍ਹਕੇ ਹਿੱਸਾ ਲੈਂਦੀਆਂ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਰਾਂ ਵਿਚ ਲਿਜਾਣ ਲਈ ਸੁੰਦਰ ਪਾਲਕੀ ਵਾਲੀ ਬੱਸ ਤਿਆਰ ਕੀਤੀ ਹੈ ਜਿਸ ਵਿਚ ਸੰਗਤਾਂ ਨੇ ਵੱਧ-ਚੜ੍ਹਕੇ ਯੋਗਦਾਨ ਪਾਇਆ | ਇਸ ਮੌਕੇ ਉਕਤ ਸੇਵਾਦਾਰਾਂ, ਰਾਗੀਆਂ ਦਾ ਸਿਰੋਪਾਓ ਅਤੇ ਸੁੰਦਰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਿੰਦਰ ਸਿੰਘ ਜੱਸੀ, ਬਲਜੀਤ ਸਿੰਘ ਸਿੱਧੂ, ਦਲਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਫੌਜੀ ਪ੍ਰੀਤਮ ਸਿੰਘ, ਦੇਵ ਸਿੰਘ, ਬੰਤ ਸਿੰਘ, ਸਤਨਾਮ ਸਿੰਘ, ਸਰਪੰਚ ਜਸਵੀਰ ਸਿੰਘ ਸਿੱਧੂ, ਧੰਨਾ ਸਿੰਘ, ਖੁਸ਼ਵੀਰ ਸਿੰਘ, ਗੋਰਾ ਸਿੰਘ, ਬੰਤ ਸਿੰਘ, ਚਮਕੌਰ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ, ਇੰਦਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਿੱਲੂ ਸਿੰਘ ਖਹਿਰਾ, ਦਰਸ਼ਨ ਸਿੰਘ, ਗੁਰਜੀਤ ਸਿੰਘ, ਨਿੱਕਾ ਸਿੰਘ, ਗਿਆਨੀ ਜਸਵੀਰ ਸਿੰਘ, ਗੁਰਵੀਰ ਸਿੰਘ, ਹਰਕੋਮਲ ਸਿੰਘ, ਰਾਜਵੀਰ ਸਿੰਘ, ਹਰਪ੍ਰੀਤ ਸਿੰਘ, ਜਗਰਾਜ ਸਿੰਘ, ਗੁਰਸ਼ਾਨ ਸਿੰਘ, ਗੁਰਕੀਰਤ ਸਿੰਘ, ਮਨਵੀਰ ਸਿੰਘ, ਪ੍ਰਭਦੀਪ ਸਿੰਘ ਆਦਿ ਹਾਜ਼ਰ ਸਨ |