ਹਠੂਰ, 5 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਲੋਂ 20-21 ਦਸੰਬਰ 2025 (6-7 ਪੋਹ) ਦੀ ਰਾਤ ਨੂੰ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ 14ਵੇਂ ਦਿਨ ਆਖਰੀ ਪੜਾਅ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਦੇਰ ਰਾਤ ਪਹੁੰਚਕੇ ਸੰਪੂਰਨ ਹੋ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਹੇਠ ਇਹ ਪੈਦਲ ਮਾਰਚ ਅੱਧੀ ਰਾਤ ਨੂੰ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਪੁੱਜਾ | ਜਿਸ ਦੇ ਸਵਾਗਤ ਲਈ ਨੇੜਲੇ ਪਿੰਡਾਂ ਦੇਹੜਕਾ, ਭੰਮੀਪੁਰਾ, ਮੱਲ੍ਹਾ, ਰਸੂਲਪੁਰ, ਲੱਖਾ ਆਦਿ ਦੀਆਂ ਸੰਗਤਾਂ ਨੇ ਪਹੁੰਚ ਕੇ ਫੁੱਲਾਂ ਦੀ ਵਰਖਾ ਕਰਦਿਆਂ ਪੈਦਲ ਮਾਰਚ ਦਾ ਸਵਾਗਤ ਕੀਤਾ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਇਸ ਮੌਕੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲੇ ਦਿਨ ਤੋਂ ਹੀ ਕੜਾਕੇ ਦੀ ਠੰਢ 'ਚ ਨੰਗੇ ਪੈਰ੍ਹੀਂ ਪੈਦਲ ਮਾਰਚ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਪੰਜ ਨਿਸ਼ਾਨ ਸਾਹਿਬ ਵਾਲੇ ਸਿੰਘਾਂ ਦੇ ਦਰਸ਼ਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਰਾਗੀ ਭਾਈ ਹਰਜਿੰਦਰ ਸਿੰਘ ਰਸੂਲਪੁਰ ਵਾਲਿਆਂ ਵਲੋਂ ਗੁਰੂ ਜੀ ਦੇ ਕੁਰਬਾਨੀਆਂ ਭਰਿਆ ਇਤਿਹਾਸਕ ਪ੍ਰਸੰਗ ਸੰਗਤਾਂ ਨੂੰ ਵੈਰਾਗਮਈ ਢੰਗ ਨਾਲ ਸੁਣਾਇਆ ਜਾ ਰਿਹਾ ਸੀ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਪਹਿਲੇ ਦਿਨ ਤੋਂ ਹੀ ਪੈਦਲ ਮਾਰਚ 'ਚ ਸ਼ਾਮਿਲ ਪੰਜ ਪਿਆਰਿਆਂ, ਨਿਸ਼ਾਨ ਸਾਹਿਬ ਵਾਲੇ ਸਿੰਘਾਂ ਸਮੇਤ ਸਮੂਹ ਸੇਵਾਦਾਰਾਂ ਨੂੰ ਸਿਰੋਪਾਉ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਕਬੱਡੀ ਖਿਡਾਰੀ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਦੇਹੜਕਾ, ਚਮਕੌਰ ਸਿੰਘ, ਸੈਕਟਰੀ ਗੁਰਮੀਤ ਸਿੰਘ ਲੱਖਾ, ਬੇਅੰਤ ਸਿੰਘ, ਭਾਈ ਪ੍ਰਦੀਪ ਸਿੰਘ ਜੋਧਾਂ, ਕਰਮਜੀਤ ਸਿੰਘ ਨੰਬਰਦਾਰ, ਮੇਲਾ ਸਿੰਘ, ਪਿੰਦੀ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ, ਬਲਵੀਰ ਸਿੰਘ, ਸਨਦੀਪ ਸਿੰਘ, ਵਿੱਕੀ ਸਿੰਘ ਲੱਖਾ, ਅਜੈਬ ਸਿੰਘ ਯੂ.ਪੀ., ਕਮਲ ਰਾਜਸਥਾਨ, ਦਨੇਸ਼ ਕੁਮਾਰ, ਜਥੇਦਾਰ ਪ੍ਰਮਿੰਦਰ ਸਿੰਘ ਮਾਣੂੰਕੇ, ਨਛੱਤਰ ਸਿੰਘ ਭੰਮੀਪੁਰਾ, ਸਤਨਾਮ ਸਿੰਘ ਭੰਮੀਪੁਰਾ, ਯਾਦਵਿੰਦਰ ਸਿੰਘ ਸਾਹਨੇਵਾਲ, ਇੰਦਰਜੀਤ ਸਿੰਘ, ਸੇਵਕ ਸਿੰਘ, ਹਰਬੰਸ ਸਿੰਘ ਲੱਖਾ, ਜਸਵਿੰਦਰ ਸਿੰਘ ਜੱਸਾ ਖਹਿਰਾ, ਬਹਾਦਰ ਸਿੰਘ ਲੱਖਾ, ਬੇਅੰਤ ਸਿੰਘ ਗਾਗੇਵਾਲ, ਬਲਵੀਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗੋਪੀ ਮੱਲ੍ਹਾ, ਹਰੀ ਸਿੰਘ ਬੁਰਜ਼, ਸਤਨਾਮ ਸਿੰਘ ਬੁਰਜ਼, ਗੁਰਪ੍ਰੀਤ ਸਿੰਘ ਜੱਸੜ, ਜਸਵਿੰਦਰ ਸਿੰਘ ਦੇਹੜਕਾ ਆਦਿ ਹਾਜ਼ਰ ਸਨ |