ਜੋਧਾਂ/ਮੱੁਲਾਂਪੁਰ-ਦਾਖਾ, 6 ਜਨਵਰੀ (ਗੁਰਵਿੰਦਰ ਸਿੰਘ ਹੈਪੀ, ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਲਈ ਵਿਧਾਇਕ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਾਲ 2027 ਦੀ ਚੋਣ ਦੇ ਮੱਦੇਨਜ਼ਰ ਸਿਆਸੀ ਸਰਗਰਮੀ ਹੁਣ ਤੋਂ ਹੀ ਤਿੱਖੀ ਕਰ ਲਈ | ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਪਣੇ ਬਲਬੂਤੇ 'ਤੇ ਆਜ਼ਾਦ ਉਮੀਦਵਾਰ ਜਿਤਾ ਕੇ ਪੰਜਾਬ ਦੀ ਰਾਜਨੀਤੀ 'ਚ ਪ੍ਰਮੁੱਖ ਸਿਆਸੀ ਚਿਹਰਾ ਰਹੇ ਮਨਪ੍ਰੀਤ ਸਿੰਘ ਇਯਾਲੀ ਹੁਣ ਆਪਣਾ ਬਲਾਕ ਸੰਮਤੀ ਚੇਅਰਮੈਨ ਬਣਾਉਣ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ 'ਚ ਪ੍ਰਮੁੱਖ ਭੂਮਿਕਾ ਲਈ ਸਰਗਰਮ ਹੋ ਗਿਆ | ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਆਜ਼ਾਦ ਜਿੱਤ ਕੇ ਧੰਨਵਾਦੀ ਦੌਰੇ 'ਤੇ ਪਿੰਡ ਖੰਡੂਰ ਪਹੁੰਚੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਪੰਥਕ ਸੋਚ ਰੱਖਦਿਆਂ ਆਜ਼ਾਦ ਉਮੀਦਵਾਰਾਂ ਨੂੰ ਵੋਟ ਪਾਈ | ਇਸ ਮੌਕੇ ਨਗਰ ਵਲੋਂ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਦਾ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ਬਲਰਾਜ ਸਿੰਘ, ਨੰਬਰਦਾਰ ਸੁਖਜੀਤ ਸਿੰਘ, ਲਛਮਣ ਸਿੰਘ, ਭਾਗ ਸਿੰਘ, ਸਾਬਕਾ ਪੰਚ ਮਨਦੀਪ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਭੋਲਾ, ਹਰਭਵਨ ਸਿੰਘ, ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਸਮੇਂ ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ (ਦੋਵੇਂ ਪੰਚ), ਮਹਿੰਦਰ ਸਿੰਘ, ਧਰਮਿੰਦਰ ਸਿੰਘ ਪੱਪੀ, ਜਗਮਿੰਦਰ ਸਿੰਘ ਜੱਗੀ, ਹਰਮੀਤ ਸਿੰਘ, ਮੇਲਾ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਰੇਸ਼ਮ ਸਿੰਘ, ਹਰਬੰਸ ਸਿੰਘ, ਗੁਰਮੇਲ ਸਿੰਘ, ਬਲਬੀਰ ਸਿੰਘ, ਜਸਪ੍ਰੀਤ ਸਿੰਘ, ਸੁਖਬੀਰ ਸਿੰਘ ਕਾਲਾ, ਹਰਜੀਤ ਸਿੰਘ ਸੋਨੀ, ਦਰਸ਼ਨ ਸਿੰਘ, ਸੁਖਦੇਵ ਸਿੰਘ, ਸਮੇਤ ਵੱਖ-ਵੱਖ ਪਾਰਟੀਆਂ ਨਾਲ ਜੁੜੇ ਕਈ ਹੋਰ ਪ੍ਰਮੁੱਖ ਵਿਅਕਤੀਆਂ ਮਨਪ੍ਰੀਤ ਸਿੰਘ ਇਯਾਲੀ ਨਾਲ ਚੱਲਣ ਦਾ ਫ਼ੈਸਲਾ ਕਰਕੇ ਵਿਧਾਇਕ ਇਯਾਲੀ ਨੂੰ ਭਰੋਸਾ ਦਿੱਤਾ ਕਿ ਅੱਜ ਤੋਂ ਬਾਅਦ ਹਰ ਚੋਣ 'ਚ ਉਹ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਡਟੇ ਰਹਿਣਗੇ | ਅਲੱਗ-ਅਲੱਗ ਪਾਰਟੀਆਂ ਛੱਡ ਕੇ ਮਨਪ੍ਰੀਤ ਸਿੰਘ ਇਯਾਲੀ ਨਾਲ ਨਿੱਜੀ, ਸਿਆਸੀ ਸੋਚ ਲੈ ਕੇ ਜੁੜੇ ਉਕਤ ਵਿਅਕਤੀਆਂ ਦਾ ਇਯਾਲੀ ਵਲੋਂ ਸਨਮਾਨ ਕੀਤਾ ਗਿਆ | ਵਿਧਾਇਕ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਮਾਂ ਆਉਣ 'ਤੇ ਸਿਆਸੀ ਸਰਗਰਮੀ ਵਾਲੇ ਹਰ ਵਿਅਕਤੀ ਨੂੰ ਯੋਗ ਜ਼ਿੰਮੇਵਾਰੀ ਮਿਲੇਗੀ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਵਿੰਦਰ ਸਿੰਘ, ਬਲਜਿੰਦਰ ਸਿੰਘ ਜੱਗਾ, ਅਮਰਜੀਤ ਸਿੰਘ ਨਿੱਕਾ, ਚਸ਼ਮਦੀਪ ਸਿੰਘ ਵਿੱਕੀ, ਅਰਮਾਨਦੀਪ ਸਿੰਘ, ਰਣਦੀਪ ਸਿੰਘ ਦੀ ਵਿਸ਼ੇਸ਼ ਭੂਮਿਕਾ ਸੀ |