ਭੂੰਦੜੀ, 6 ਜਨਵਰੀ (ਕੁਲਦੀਪ ਸਿੰਘ ਮਾਨ)- ਸਿੱਧਵਾਂ ਬੇਟ ਦੇ ਨੇੜੇ ਸਥਿਤ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਚ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਜਮਾਤ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਤੱਕ ਦਾਖ਼ਲਿਆਂ ਦੀ ਸ਼ੁਰੂਆਤ ਹੋ ਚੁੱਕੀ ਹੈ | ਇਹ ਦਾਖ਼ਲੇ ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ | ਇਸ ਮੌਕੇ ਪਿ੍ੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਦੱਸਿਆ ਕਿ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਸੀ.ਬੀ.ਐੱਸ.ਈ. ਬੋਰਡ, ਦਿੱਲੀ ਵਲੋਂ ਮਾਨਤਾ ਪ੍ਰਾਪਤ ਹੈ | ਸਕੂਲ ਵਿਚ ਪਾਠਕ੍ਰਮਕ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ-ਬੌਧਿਕ, ਭਾਵਨਾਤਮਕ, ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਿਯਮਤ ਖੇਡ ਪੀਰੀਅਡ ਲਗਾਏ ਜਾਂਦੇ ਹਨ, ਜਿਸ ਨਾਲ ਬੱਚੇ ਅੰਦਰੂਨੀ ਅਤੇ ਬਾਹਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ | ਇਸ ਮੌਕੇ ਚੇਅਰਮੈਨ ਸ੍ਰੀ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਦੀਪ ਸਿੰਘ ਢੱਟ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਅਤੇ ਉਜ਼ਵੱਲ ਭਵਿੱਖ ਸਕੂਲ ਦੀ ਪ੍ਰਥਮ ਤਰਜੀਹ ਹੈ |