29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਿਧਾਇਕਾ ਡਾ. ਅਮਨਦੀਪ ਕੌਰ ਦੀ ਹਾਜ਼ਰੀ 'ਚ ਰਵਿੰਦਰ ਸਿੰਘ ਰਾਜੂ ਗਿੱਲ 'ਆਪ' ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-01-2026
ਮੱੁਲਾਂਪੁਰ-ਦਾਖਾ, 6 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਸ਼ਹਿਰ ਦੇ ਪਿਛਲੇ ਤਿੰਨ ਦਹਾਕਿਆਂ ਤੋਂ ਫਾਈਨਾਂਸ ਕੰਪਨੀ ਦੇ ਸਫ਼ਲ ਕਾਰੋਬਾਰੀ ਅਤੇ ਕਾਂਗਰਸ ਦੇ ਟਕਸਾਲੀ ਪਿੰਡ ਲੰਢੇਕੇ ਵਸਨੀਕ ਰਵਿੰਦਰ ਸਿੰਘ ਰਾਜੂ ਗਿੱਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਿਕਾਸ ਨੀਤੀਆਂ ਅਤੇ ਹਲਕਾ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੀ ਪ੍ਰੇਰਨਾ ਨਾਲ ਕਾਂਗਰਸ ਨੂੰ ਅਲਵਿਦਾ ਆਖ 'ਆਪ' ਪਾਰਟੀ ਵਿਚ ਸ਼ਾਮਿਲ ਹੋ ਗਿਆ | ਰਵਿੰਦਰ ਸਿੰਘ ਰਾਜੂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਮੌਕੇ ਡਾ: ਅਮਨਦੀਪ ਕੌਰ ਅਰੋੜਾ ਐੱਮ.ਐੱਲ.ਏ ਨੇ ਕਿਹਾ ਕਿ ਸਾਡੀ ਪਾਰਟੀ ਦੀਆਂ ਵਿਕਾਸ ਨੀਤੀਆਂ ਤੋਂ ਖੁਸ਼ ਹੋ ਕੇ ਹਰ ਪਾਰਟੀ ਦੇ ਲੋਕ ਆਮ ਆਦਮੀ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ | ਵਿਧਾਇਕ ਬੀਬਾ ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਕਾਰਪੋਰੇਸ਼ਨ ਮੋਗਾ ਦੇ ਵਾਰਡ ਨੰਬਰ-2 ਵਸਨੀਕ ਰਾਜਵਿੰਦਰ ਸਿੰਘ ਰਾਜੂ ਨੂੰ ਆਮ ਆਦਮੀ ਪਾਰਟੀ ਦਾ ਹਰ ਪ੍ਰੋਗਰਾਮ ਘਰ-ਘਰ ਲਿਜਾਣ ਲਈ ਲਈ ਵਾਰਡ ਇੰਚਾਰਜ ਨਿਯੁਕਤ ਕੀਤਾ ਜਾਂਦਾ ਹੈ | ਇਸ ਮੌਕੇ 'ਆਪ' ਪਾਰਟੀ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸ਼ਰਮਾ, ਨਗਰ ਨਿਗਮ ਮੋਗਾ ਦੇ ਮੇਅਰ ਸਨੀ ਧਾਲੀਵਾਲ, ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਇੰਦਰ ਕੁਮਾਰ ਗੋਗਾ, ਆਪ ਪਾਰਟੀ ਦੇ ਹੋਰ ਵਲੰਟੀਅਰ ਮੌਜੂਦ ਰਹੇ | ਨਗਰ ਨਿਗਮ ਮੋਗਾ ਦਾ ਵਾਰਡ ਨੰਬਰ-2 ਲਈ ਇੰਚਾਰਜ ਨਿਯੁਕਤ ਰਵਿੰਦਰ ਸਿੰਘ ਰਾਜੂ ਗਿੱਲ ਵਲੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਮੇਅਰ ਸਨੀ ਧਾਲੀਵਾਲ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਸਕੀਮ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਦੂਰਾਂ ਦੇ ਨਾਲ ਖੜ੍ਹਾ ਹੈ-ਵਿਧਾਇਕ ਇਯਾਲੀ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲਿਆਂ ਦੀ ਸ਼ੁਰੂਆਤ-ਪਿ੍ੰਸੀਪਲ ਜਸਵੰਤ ਕੌਰ
Ad Position 24