29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਨਰੇਗਾ ਸਕੀਮ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਦੂਰਾਂ ਦੇ ਨਾਲ ਖੜ੍ਹਾ ਹੈ-ਵਿਧਾਇਕ ਇਯਾਲੀ

Ad Position 21
No active advertisement
ਅਜੀਤ ਡੈਸਕ 07-01-2026
ਭੂੰਦੜੀ, 6 ਜਨਵਰੀ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਸੰਬੰਧੀ ਕੀਤੇ ਜਾ ਰਹੇ ਫ਼ੈਸਲਿਆਂ ਦੀ ਤਿੱਖੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਪੂਰੀ ਤਰ੍ਹਾਂ ਮਜ਼ਦੂਰ ਵਰਗ ਦੇ ਨਾਲ ਖੜ੍ਹਾ ਹੈ ਅਤੇ ਮਨਰੇਗਾ ਸਕੀਮ ਨੂੰ ਬਚਾਉਣ ਲਈ ਹਰ ਸੰਘਰਸ਼ ਵਿਚ ਭਰਵਾਂ ਸਾਥ ਦੇਵੇਗਾ | ਸ: ਇਯਾਲੀ ਨੇ ਕਿਹਾ ਕਿ ਮਨਰੇਗਾ ਸਕੀਮ ਪਹਿਲਾਂ ਹੀ ਸਿਆਸਤ ਦੀ ਭੇਟ ਚੜ੍ਹ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਸਲਾਹ-ਮਸ਼ਵਰਾ ਕਰਕੇ ਮਨਰੇਗਾ ਸਕੀਮ ਨੂੰ ਬਚਾਉਣ ਲਈ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਇਯਾਲੀ ਨੇ ਕਿਹਾ ਕਿ ਮਜ਼ਦੂਰ ਕਿਸੇ ਵੀ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਜੇਕਰ ਸਰਕਾਰਾਂ ਇਸੇ ਤਰ੍ਹਾਂ ਮਜ਼ਦੂਰ ਵਰਗ ਨਾਲ ਧੱਕੇਸ਼ਾਹੀ ਕਰਦੀਆਂ ਰਹੀਆਂ ਤਾਂ ਦੇਸ਼ ਦੇ ਵਿਕਾਸ 'ਤੇ ਵੀ ਗੰਭੀਰ ਅਸਰ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਹੇਅਰ ਸੈਲੂਨ ਮਾਲਕ ਦੀ ਦੁਕਾਨ ਅੰਦਰ ਭਾਰੀ ਕੁੱਟਮਾਰ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਹਮਲਾਵਰ ਨਕਦੀ, ਸੈਲੂਨ ਦਾ... ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਦੀ ਹਾਜ਼ਰੀ 'ਚ ਰਵਿੰਦਰ ਸਿੰਘ ਰਾਜੂ ਗਿੱਲ 'ਆਪ' ਪਾਰਟੀ 'ਚ ਸ਼ਾਮਿਲ
Ad Position 24