29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਹੇਅਰ ਸੈਲੂਨ ਮਾਲਕ ਦੀ ਦੁਕਾਨ ਅੰਦਰ ਭਾਰੀ ਕੁੱਟਮਾਰ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਹਮਲਾਵਰ ਨਕਦੀ, ਸੈਲੂਨ ਦਾ ਸਾਮਾਨ ਤੇ ਸੀ.ਸੀ.ਟੀ.ਵੀ ਕੈਮਰਾ ਲੈ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 07-01-2026
ਰਾਏਕੋਟ, 6 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲੰਮਾ ਵਿਖੇ ਇਕ ਸੈਲੂਨ ਉੱਪਰ ਅੱਧੀ ਦਰਜ਼ਨ ਵਿਅਕਤੀਆਂ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਦੁਕਾਨਦਾਰ ਦੀ ਭਾਰੀ ਕੁੱਟਮਾਰ ਕਰਨ ਸਮੇਤ ਦੁਕਾਨ ਦੀ ਭੰਨਤੋੜ, ਨਗਦੀ ਲੁੱਟਣ, ਸੈਲੂਨ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਿਤਾ ਗੁਰਦੇਵ ਸਿੰਘ ਵਾਸੀ ਲੰਮਾ ਨੇ ਦੱਸਿਆ ਕਿ ਉਸਦਾ ਬੇਟਾ ਸੁਖਚੈਨ ਸਿੰਘ (24) ਪਿੰਡ ਵਿੱਚ ਹੀ ਪਿਛਲੇ 3-4 ਮਹੀਨਿਆਂ ਤੋਂ ਸੁੱਖ ਹੇਅਰ ਸੈਲੂਨ ਚਲਾਉਂਦਾ ਹੈ | ਜਿੱਥੇ ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਕੰਮਕਾਰ ਕਰ ਰਿਹਾ ਸੀ, ਜਿੱਥੇ ਸਵੇਰੇ 10 ਵਜੇ ਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਦੇ ਨਾਲ ਇੰਦਰਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਲੰਮਾ ਨੇ ਉਸ ਉੱਪਰ ਧਾਵਾ ਬੋਲ ਦਿੱਤਾ | ਜਿਸ ਦੌਰਾਨ ਉਕਤ ਨੌਜਵਾਨਾਂ ਵਲੋਂ ਉਸ ਦੇ ਪੁੱਤਰ ਸੁਖਚੈਨ ਸਿੰਘ ਦੀ ਭਾਰੀ ਕੁੱਟਮਾਰ ਕੀਤੀ ਗਈ, ਉੱਥੇ ਹੀ ਦੁਕਾਨ ਦੀ ਭੰਨਤੋੜ ਕਰਦਿਆਂ ਦੁਕਾਨ ਵਿਚ ਲੱਗਿਆ ਸੀ.ਸੀ.ਟੀ.ਵੀ. ਕੈਮਰਾ ਸਮੇਤ ਦੁਕਾਨ ਵਿਚ ਪਈ 1500 ਰੁਪਏ ਨਗਦੀ ਅਤੇ ਹੇਅਰ ਕਟਿੰਗ ਵਾਲੀਆਂ ਦੋ ਮਸ਼ੀਨਾਂ ਚੋਰੀ ਕਰ ਲਈਆਂ | ਪੀੜਤ ਪਰਿਵਾਰ ਨੇ ਦੱਸਿਆ ਕਿ ਹਥਿਆਰਾਂ ਨਾਲ ਲੈਸ ਆਏ ਇੰਦਰਜੀਤ ਸਿੰਘ ਸਮੇਤ ਹੋਰਨਾਂ ਵਿਅਕਤੀਆਂ ਵਲੋਂ ਉਸ ਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ | ਜ਼ਖ਼ਮੀ ਸੁਖਚੈਨ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਹਠੂਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਜਗਰਾਉਂ ਲਈ ਰੈੱਫ਼ਰ ਕਰ ਦਿੱਤਾ ਗਿਆ |
ਕੀ ਕਹਿਣਾ ਹੈ ਦੂਜੀ ਧਿਰ ਦਾ-
ਉੱਧਰ ਜਦ ਦੂਸਰੀ ਧਿਰ ਦੇ ਇੰਦਰਜੀਤ ਸਿੰਘ ਨਾਲ ਫੋਨ ਰਾਹੀਂ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਪਿਛਲੇ ਦਿਨੀਂ ਮਾਮੂਲੀ ਝਗੜਾ ਹੋਇਆ ਸੀ, ਜਿਸ ਦੌਰਾਨ ਪਿੰਡ-ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਮਾਹੌਲ ਨੂੰ ਸ਼ਾਂਤ ਕਰ ਦਿੱਤਾ ਸੀ, ਜਿਸ ਕਰਕੇ ਇਹ ਰੰਜਿਸ਼ਬਾਜ਼ੀ ਚੱਲੀ ਆ ਰਹੀ ਸੀ |
ਕੀ ਕਹਿਣਾ ਹੈ ਥਾਣਾ ਹਠੂਰ ਦੇ ਐੱਸ.ਐੱਚ.ਓ ਦਾ-
ਜਦ ਇਸ ਝਗੜੇ ਸਬੰਧੀ ਪੁਲਿਸ ਥਾਣਾ ਹਠੂਰ ਦੇ ਐੱਸ.ਐੱਚ.ਓ ਕੁਲਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਸ ਝਗੜੇ ਸਬੰਧੀ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ, ਜਦਕਿ ਦਾਖ਼ਲ ਨੌਜਵਾਨ ਦੀ ਮੈਡੀਕਲ ਰਿਪੋਰਟ ਆਉਣੀ ਬਾਕੀ ਹੈ | ਜਿਸ ਦੇ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਸੁਰਜੀਤ ਸਿੰਘ ਬੋਪਾਰਾਏ ਨੂੰ ਸਦਮਾ, ਭਰਾ ਦਵਿੰਦਰ ਸਿੰਘ ਦਾ ਦਿਹਾਂਤ ਵਿਧਾਇਕ ਇਯਾਲੀ, ਜਥੇਦਾਰ ਤਲਵੰਡੀ ਤੇ ਹ... ਅਗਲੀ ਖ਼ਬਰ ਮਨਰੇਗਾ ਸਕੀਮ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਮਜ਼ਦੂਰਾਂ ਦੇ ਨਾਲ ਖੜ੍ਹਾ ਹੈ-ਵਿਧਾਇਕ ਇਯਾਲੀ
Ad Position 24